ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਵੱਲੋਂ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਉਤਸਵ ਮਨਾਇਆ ਗਿਆ

ਅਬੋਹਰ 24 ਨਵੰਬਰ। ਸਥਾਨਕ ਗੁਰੂ ਨਾਨਕ ਖਾਲਸਾ ਕਾਲਜ, ਅਬੋਹਰ ਵੱਲੋਂ ਹਰ ਸਾਲ ਦੀ ਤਰ੍ਹਾਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਗੁਰੂ ਜਸ ਕੀਤਾ ਗਿਆ। ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਗਈ ਤੇ ਗੁਰੂ ਸਾਹਿਬ ਦੀ ਪਾਲਕੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਭਾਈ ਨਿਰਪਾਲ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਮਈ ਕੀਰਤਨ ਕੀਤਾ ਗਿਆ।ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ. ਦਲਜੀਤ ਸਿੰਘ ਸੰਧੂ ਨੇ ਸਮੂਹ ਆਈਆਂ ਹੋਈਆਂ ਸੰਗਤਾ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਨੂੰ ਕਿਹਾ। ਇਸ ਅਵਸਰ ਤੇ ਸਾਬਕਾ ਪਾਰਲੀਮਾਨੀ ਸਕੱਤਰ ਡਾ. ਮਹਿੰਦਰ ਕੁਮਾਰ ਰਿਣਵਾ ਨੇ ਵਿਸ਼ੇਸ਼ ਰੂਪ ‘ਚ ਸ਼ਿਰਕਤ ਕੀਤੀ। ਉਹਨਾਂ ਨੇ ਗੁਰੂ ਨਾਨਕ ਦੇਵ ਜੀ ਦੇ ਮਹਾਨ ਫਲਸਫੇ ਚੋਂ ਸਮਾਜਿਕ ਨਿਆ, ਬਰਾਬਰੀ ਤੇ ਮਨੁੱਖੀ ਹੱਕਾਂ ਦੀ ਰਾਖੀ ਨੂੰ ਆਪਣੇ ਜੀਵਨ ‘ਚ ਪਹਿਲ ਦੇ ਆਧਾਰ ਤੇ ਅਪਨਾਉਣ ਤੇ ਜ਼ੋਰ ਦਿੱਤਾ।ਇਸ ਮੌਕੇ ਡਾ. ਦਵਿੰਦਰ ਸਿੰਘ ਸਿੱਧੂ ਸੇਵਾ ਮੁਕਤ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ ਜਿੰਨ੍ਹਾਂ ਨੂੰ ਆਪਣੀ ਜੀਵਨ ਜਾਂਚ ਚ ਅਪਣਾ ਕੇ ਮਨੁੱਖ ਪਰਮ ਮਨੁੱਖ ਬਣ ਸਕਦਾ ਹੈ। ਇਸ ਅਵਸਰ ਤੇ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੂੰ ਗੁਰੂ ਦੀ ਬਖਸ਼ੀਸ਼ ਸਿਰੋਪੇ ਵੀ ਭੇਂਟ ਕੀਤੇ ਗਏ। ਇਸ ਅਵਸਰ ਤੇ ਅੰਤਰ ਯੂਨੀਵਰਸਿਟੀ ਕੁਸ਼ਤੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਅਭਿਮੰਨਿਯੂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਕੈਂਪਸ ਦੇ ਨਾਲ-ਨਾਲ ਅਬੋਹਰ-ਮਲੋਟ ਬਾਈਪਾਸ ਤੇ ਵੀ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਨੇਕ ਕਾਰਜ ਵਿੱਚ ਸਮੂਹ ਕਾਲਜ ਪ੍ਰਬੰਧਕੀ ਕਮੇਟੀ ਦੀ ਸੁਚੱਜੀ ਅਗਵਾਈ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਬਣਦਾ ਯੋਗਦਾਨ ਪਾਇਆ ਗਿਆ।ਇਸ ਮੌਕੇ ਕਾਲਜ ਕਮੇਟੀ ਦੇ ਅਹੁਦੇਦਾਰ ਬਲਕਰਣ ਸਿੰਘ ਬਰਾੜ ਸਕੱਤਰ, ਸੁਖਵਿੰਦਰ ਸਿੰਘ ਸੰਧੂ, ਕਰਨਲ ਅਜੀਤ ਸਿੰਘ ਸਮਾਘ, ਹਰਨੇਕ ਸਿੰਘ ਚਹਿਲ ਮੈਂਬਰ, ਗੁਰਮੰਦਰ ਸਿੰਘ ਸੰਧੂ ਮੈਂਬਰ, ਡਾ. ਜਗਪਾਲ ਸਿੰਘ ਸੰਧੂ ਸਾਬਕਾ ਵਾਈਸ ਚਾਂਸਲਰ, ਸ੍ਰੀ ਵਿਮਲ ਠਠਈ ਮੇਅਰ ਨਗਰ ਨਿਗਮ ਅਬੋਹਰ, ਗੁਰਲਾਲ ਸਿੰਘ ਫੱਤਣਵਾਲਾ ਪ੍ਰਧਾਨ ਭਾਗ ਸਿੰਘ ਖਾਲਸਾ ਕਾਲਜ ਪ੍ਰਬੰਧਕੀ ਕਮੇਟੀ, ਗੁਰਲਾਲ ਸਿੰਘ ਦਾਨੇਵਾਲੀਆ ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਗੁਰਦੁਆਰਾ ਬਡ ਤੀਰਥ ਸਾਹਿਬ ਹਰੀਪੂਰਾ ਪ੍ਰਬੰਧਕੀ ਕਮੇਟੀ, ਤਨਵੀਰ ਸਿੰਘ ਸੰਧੂ, ਜਸਵਿੰਦਰ ਸਿੰਘ ਜੱਸੀ ਕੋਠੀ ਫੈਜ਼ ਸਾਬਕਾ ਕੋਂਸਲਰ, ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate