ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈਡੀ ਦੀ ਰੇਡ
ਚੰਡੀਗੜ੍ਹ 30 ਨਵੰਬਰ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਅੱਜ ਤੜਕੇ ਤੜਕੇ ਈਡੀ ਦੀ ਰੇਡ ਪਈ ਹੈ। ਇਹ ਰੇਡ ਜੰਗਲਾਤ ਵਿਭਾਗ ਦੇ ਘੁਟਾਲੇ ਵਿੱਚ ਪਈ ਦੱਸੀ ਜਾ ਰਹੀ। ਦੱਸਣ ਯੋਗ ਹੈ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਪਹਿਲਾਂ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ ਪਰ ਪਿਛਲੇ ਸਮੇਂ ਚ ਉਹਨਾਂ ਨੇ ਘਰ ਵਾਪਸੀ ਕਰ ਲਈ ਸੀ। ਇਸ ਤੋਂ ਪਹਿਲਾਂ ਜੰਗਲਾਤ ਵਿਭਾਗ ਦੇ ਇੱਕ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਵੀ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

CATEGORIES ਪੰਜਾਬ


