ਕਿਸਾਨਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ,ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਦਿੱਤਾ ਸ਼ੁਭ ਸ਼ਗਨ

ਚੰਡੀਗੜ੍ਹ 1 ਦਸੰਬਰ (ਜਗਜੀਤ ਸਿੰਘ ਧਾਲੀਵਾਲ) ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਗੰਨੇ ਦੇ ਭਾਅ ਵਿੱਚ 11 ਰੁਪਏ ਦਾ ਵਾਧਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ‘ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ। ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ‘ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਨਾਲ ਹੀ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਹਰ ਵਰਗ ਦੇ ਪੰਜਾਬੀਆਂ ਨੂੰ ਖੁਸ਼ਖ਼ਬਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਪੈਸਾ ਪੰਜਾਬੀਆਂ ਦੇ ਨਾਮ ਹੀ ਕੀਤਾ ਜਾਵੇਗਾ। ਬੀਤੇ ਦਿਨੀਂ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਪੰਜਾਬ ਵਿੱਚ ਗੰਨੇ ਦਾ ਭਾਅ ਦੇਸ਼ ‘ਚ ਸਭ ਤੋਂ ਵੱਧ ਕੀਤਾ ਜਾਵੇਗਾ। ਜਿਸ ਸਬੰਧੀ ਅੱਜ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਉਂਦਿਆਂ ਗੰਨਾ ਕਾਸ਼ਤਕਾਰਾਂ ਨੂੰ ਤੋਹਫ਼ਾ ਦਿੱਤਾ।

CATEGORIES
Share This

COMMENTS

Wordpress (0)
Disqus (0 )
Translate