ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਤਬੀਅਤ ਵਿਗੜੀ
40 ਦੇ ਕਰੀਬ ਬੱਚਿਆਂ ਨੂੰ ਕਰਵਾਇਆ ਹਸਪਤਾਲ ਦਾਖਲ
ਸੰਗਰੂਰ 2 ਦਸੰਬਰ। ਸੰਗਰੂਰ ਦੇ ਘਾਬ ਦਾ ਵਿੱਚ ਬਣੇ ਸਰਕਾਰੀ ਮੈਰੀਓਟੋਰੀਅਸ ਸਕੂਲ ਵਿੱਚ ਅਚਾਨਕ 40 ਦੇ ਕਰੀਬ ਬੱਚਿਆਂ ਦੀ ਤਬੀਅਤ ਖਰਾਬ ਹੋ ਗਈ ਜਿਨਾਂ ਨੂੰ ਪੇਟ ਦਰਦ ਦੀ ਸ਼ਿਕਾਇਤ ਹੋਣ ਤੇ ਤੁਰੰਤ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ। ਉਧਰ ਬੱਚਿਆਂ ਦੇ ਮਾਪਿਆਂ ਦਾ ਇਹ ਇਲਜ਼ਾਮ ਹੈ ਕਿ ਹੋਸਟਲ ਵਿੱਚ ਖਾਣਾ ਸਹੀ ਨਾ ਮਿਲਣ ਕਾਰਨ ਹੀ ਬੱਚਿਆਂ ਦੀ ਸਿਹਤ ਵਿਗੜੀ ਹੈ। ਸੰਗਰੂਰ ਦੇ ਜ਼ਿਲ੍ਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕਰਨ ਲਈ ਅਤੇ ਬੱਚਿਆਂ ਦੀ ਤਬੀਅਤ ਖਰਾਬ ਹੋਣ ਦੇ ਕਾਰਨਾਂ ਦੀ ਜਾਂਚ ਪੜਤਾਲ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਰਿਪੋਰਟ ਦੇਵੇਗੀ ਕਿ ਬੱਚਿਆਂ ਦੀ ਸਿਹਤ ਖਰਾਬ ਹੋਣ ਦੇ ਕਾਰਨ ਕੀ ਹਨ। ਉਧਰ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਕਾਫੀ ਬੱਚੇ ਹਸਪਤਾਲ ਵਿੱਚੋਂ ਡਿਸਚਾਰਜ ਹੋ ਗਏ ਹਨ ਬਾਕੀ ਮਾਮਲੇ ਦੀ ਪੜਤਾਲ ਕਰਵਾਈ ਜਾਵੇਗੀ।
CATEGORIES ਸਿੱਖਿਆ