ਘਾਂਬਦਾ ਮੈਰੀਟੋਰੀਅਸ ਸਕੂਲ ਦੀ ਹੋਸਟਲ ਕੰਟੀਨ ਦਾ ਠੇਕਾ ਹੋਇਆ ਰੱਦ, ਪੁਲਿਸ ਨੇ ਠੇਕੇਦਾਰ ਕੀਤਾ ਗ੍ਰਿਫ਼ਤਾਰ
ਸੰਗਰੂਰ 2 ਦਸੰਬਰ।ਘਾਬਦਾਂ ਮੈਰੀਟੋਰੀਅਸ ਸਕੂਲ ਦੇ 40 ਦੇ ਕਰੀਬ ਬੱਚੇ ਇੱਕੋ ਰਾਤ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ। ਜਿਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਂਚ ਦੇ ਹੁਕਮ ਦਿੱਤੇ। ਉਨ੍ਹਾਂ ਹੋਸਟਲ ਦੀ ਕੰਟੀਨ ਦਾ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਤੇ ਜ਼ਿਲ੍ਹਾ ਪੱਧਰ ’ਤੇ ਜਾਂਚ ਕਮੇਟੀ ਬਣਾਈ। ਜਿਸ ਨੂੰ 24 ਘੰਟਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਧਰ ਪੁਲਿਸ ਨੇ ਠੇਕੇਦਾਰ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸਦੇ ਨਾਲ ਹੀ ਮੈਰੀਟੋਰੀਅਸ ਸਕੂਲ ਦੀ ਕੰਟੀਨ ਦੇ ਠੇਕੇਦਾਰ ਅਤੇ ਮੈਨੇਜਰ ‘ਤੇ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿਛਲੇ ਪੰਜ ਦਿਨਾਂ ਤੋਂ ਬੱਚਿਆਂ ਦੀਆਂ ਸ਼ਿਕਾਇਤਾਂ ਦੇ ਮੁੱਦੇ ‘ਤੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੜਤਾਲ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ।



