ਛੁੱਟੀਆਂ ਵਿੱਚ ਲੱਗਿਆ ਵੱਡਾ ਕੱਟ, ਹੁਣ ਸਿਰਫ ਛੇ ਦਿਨ ਬੰਦ ਰਹਿਣਗੇ ਸਕੂਲ
ਨਵੀਂ ਦਿੱਲੀ 7 ਦਸੰਬਰ।ਸਰਕਾਰ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਦਿੱਲੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਲਈ ਅੱਜ ਨਵਾਂ ਸਰਕੂਲਰ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਹੁਣ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ ਤੋਂ 6 ਜਨਵਰੀ ਤੱਕ ਹੋਣਗੀਆਂ। ਜਦੋਂ ਕਿ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ ਤੋਂ 15 ਜਨਵਰੀ ਤੱਕ ਹੁੰਦੀਆਂ ਸਨ ਪਰ ਐਤਕੀ ਛੁਟੀਆਂ ਵਿੱਚ ਵੱਡਾ ਕੱਟ ਲਾਇਆ ਗਿਆ। ਸਰਕਾਰ ਵੱਲੋਂ ਇਹ ਫੈਸਲਾ ਇਸ ਕਰਕੇ ਕੀਤਾ ਗਿਆ ਹੈ ਕਿਉਂਕਿ ਪਹਿਲਾਂ ਹੀ ਦਿੱਲੀ ਵਿੱਚ ਹਵਾ ਦਾ ਪ੍ਰਦੂਸ਼ਣ ਜਿਆਦਾ ਹੋਣ ਕਾਰਨ ਨੌ ਨਵੰਬਰ ਤੋਂ 18 ਨਵੰਬਰ ਤੱਕ ਛੁੱਟੀਆਂ ਕਰਕੇ ਸਕੂਲ ਬੰਦ ਕਰ ਦਿੱਤੇ ਗਏ ਸਨ। ਇਸ ਲਈ ਬੱਚਿਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਵਿੱਚ ਕੱਟ ਲਾਇਆ ਗਿਆ ਹੈ। ਇਸ ਸਬੰਧ ਵਿੱਚ ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਦੱਸਣ ਯੋਗ ਹੈ ਕਿ ਪਹਿਲਾਂ 9 ਨਵੰਬਰ ਤੋਂ 18 ਨਵੰਬਰ ਤੱਕ ਸਕੂਲ ਬੰਦ ਰਹੇ ਸਨ ਕਿਉਂਕਿ ਉੱਥੇ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 500 ਨੂੰ ਪਾਰ ਕਰ ਗਿਆ ਸੀ ਜਿਸ ਕਾਰਨ ਪਹਿਲਾਂ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਹੁਣ ਉਹਨਾਂ ਛੁੱਟੀਆਂ ਦੀ ਪੂਰਤੀ ਲਈ ਇਹ ਛੁੱਟੀਆਂ ਘਟਾਈਆਂ ਗਈਆਂ ਹਨ।



