ਸਪਾ ਸੈਂਟਰ ਮਾਲਕ ਤੋਂ 2 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ SHO ਕਾਬੂ
ਜਲੰਧਰ ਵਿੱਚ ਬਣੇ ਇਕ ਸਪਾ ਸੈਂਟਰ ਮਾਲਕ ਤੋਂ ਢਾਈ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਐੱਸਐੱਚਓ ਸਮੇਤ ਦੋ ਮੁਲਾਜ਼ਮਾਂ ‘ਤੇ ਮਾਮਲਾ ਦਰਜ ਕਰਕੇ ਐਸਐਚਓ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਐਸਐਚਓ ਰਾਜੇਸ਼ ਕੁਮਾਰ ਅਰੋੜਾ ਜਲੰਧਰ ਦੇ ਰਾਮਾ ਮੰਡੀ ਥਾਣੇ ਵਿੱਚ ਤਾਇਨਾਤ ਹਨ। ਇਕ ਸਪਾ ਸੈਂਟਰ ‘ਤੇ ਛਾਪਾ ਮਾਰ ਕੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਉਨ੍ਹਾਂ ਨੂੰ ਛੁਡਾਉਣ ਲਈ ਪੈਸੇ ਲਏ ਗਏ ਸਨ।
ਪਤਾ ਲੱਗਾ ਹੈ ਕਿ ਰਾਜੇਸ਼ ਅਰੋੜਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਰਾਮਾ ਮੰਡੀ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸਪਾ ਸੈਂਟਰ ਦਾ ਹੈ ਅਤੇ ਐੱਫ਼.ਆਈ.ਆਰ ਵੀ ਥਾਣਾ ਰਾਮਾ ਮੰਡੀ ਵਿਚ ਆਈ.ਪੀ.ਸੀ ਦੀ ਧਾਰਾ 342 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ 337 ਨੰਬਰ ਦਰਜ ਕੀਤੀ ਗਈ ਹੈ।

CATEGORIES ਪੰਜਾਬ


