ਸੜਕ ਹਾਦਸੇ ਵਿਚ ਲਾੜਾ-ਲਾੜੀ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ
ਸੜਕ ਹਾਦਸੇ ਵਿਚ ਲਾੜਾ-ਲਾੜੀ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ।
ਲਾੜੇ ਦਾ ਪਿਤਾ ਓਮ ਪ੍ਰਕਾਸ਼ ਸੋਨੀ ਕਾਰ ਚਲਾ ਰਿਹਾ ਸੀ,ਮ੍ਰਿਤਕਾਂ ਵਿੱਚ ਸ਼ਾਮਲ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿਚ ਐਤਵਾਰ ਨੂੰ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਵਿਆਹ ਕਰਵਾ ਕੇ ਪਰਤ ਰਹੇ ਜੋੜੇ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਅਨੁਸਾਰ ਇਹ ਹਾਦਸਾ ਮੁਲਮੁਲਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਪਾਕਰੀਆ ਝੂਲਨ ਨੇੜੇ ਤੜਕੇ ਵਾਪਰਿਆ ਜਦੋਂ ਪੀੜਤ ਸ਼ਿਵ ਨਰਾਇਣ ਕਸਬੇ ਵਿੱਚ ਵਿਆਹ ਤੋਂ ਬਾਅਦ ਵਾਪਸ ਆ ਰਹੇ ਸਨ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੱਗ ਵੀ ਲੱਗ ਗਈ। ਲਾੜੀ ਸਮੇਤ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
CATEGORIES ਪੰਜਾਬ