ਸੁਖਬੀਰ ਬਾਦਲ ਨੇ ਹੱਥ ਜੋੜ ਕੇ ਸਮੁੱਚੇ ਸਿੱਖ ਜਗਤ ਤੋਂ ਮੰਗੀ ਮੁਆਫੀ
ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਬੋਲੇ ਬਾਦਲ
ਸ੍ਰੀ ਅੰਮ੍ਰਿਤਸਰ ਸਾਹਿਬ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ਼੍ਰੀ ਦਰਬਾਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਬੋਲਦੇ ਹੋਏ ਸਮੁੱਚੇ ਸਿੱਖ ਜਗਤ ਤੋਂ ਉਹਨਾਂ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਲਈ ਮਾਫੀ ਮੰਗੀ। ਬਾਦਲ ਨੇ ਕਿਹਾ ਕਿ ਪੰਥਕ ਸਰਕਾਰ ਹੋਣ ਦੇ ਬਾਵਜੂਦ ਸ਼ਿਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੋਈਆਂ ਬੇਅਦਬੀਆਂ ਲਈ ਮੈਨੂੰ ਮੁਆਫ ਕਰ ਦਿਓ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਆਪਣੀ ਪੰਥਕ ਜਥੇਬੰਦੀ ਹੈ। ਇਸ ਲਈ ਆਓ ਆਪਾਂ ਆਪਣੀ ਜਥੇਬੰਦੀ ਨੂੰ ਤਕੜਾ ਕਰੀਏ ਤੇ ਤੁਹਾਡੇ ਸਾਰਿਆਂ ਦੇ ਸਾਥ ਦੀ ਸਾਨੂੰ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਦੇ 103 ਸਾਲਾਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਵਕ ਹੁੰਦਿਆਂ ਸੁਖਬੀਰ ਬਾਦਲ ਨੇ ਮੁਆਫੀ ਮੰਗੀ।

CATEGORIES ਪੰਜਾਬ


