ਨੀਚ ਕੰਮ ਕਰਦਾ ਉੱਚੇ ਕੱਦ ਵਾਲਾ ਚੜਿਆ ਪੁਲਿਸ ਹੱਥੇ
ਚੰਡੀਗੜ੍ਹ 15 ਦਸੰਬਰ।ਪੰਜਾਬ ਪੁਲਿਸ ਵਿਚ ਕਾਂਸਟੇਬਲ ਰਹਿ ਚੁੱਕੇ 7.6 ਫੁੱਟ ਦੇ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਤਰਨਤਾਰਨ ਤੋਂ ਹੋਈ ਹੈ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸਰਹੱਦ ਪਾਰ ਤੋਂ ਆਈ 500 ਗ੍ਰਾਮ ਹੈਰੋਇਨ ਦੀ ਡਲਿਵਰੀ ਸਬੰਧੀ ਸੂਚਨਾ ਮਿਲੀ ਸੀ, ਜਿਸ ਦੇ ਬਾਅਦ ਪੁਲਿਸ ਨੇ ਤਰਨਤਾਰਨ ਵਿਚ ਗੁਪਤ ਆਪ੍ਰੇਸ਼ਨ ਸ਼ੁਰੂ ਕਰਵਾਇਆ। ਦੀਪ ਸਿੰਘ ਇਸ ਦੌਰਾਨ ਉਥੇ ਆਪਣੀ ਬਲੈਰੋ ਕਾਰ ਵਿਚ ਪਹੁੰਚਿਆ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਦੀਪ ਦੇ ਦੋ ਸਾਥੀ ਵੀ ਨਾਲ ਸਨ ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਜਗਦੀਪ ਸਿੰਘ ਅਮਰੀਕਾ ਗੋਟ ਟੇਲੈਂਟ ਵਿਚ ਵੀ ਹਿੱਸਾ ਲੈ ਚੁੱਕਾ ਸੀ ਤੇ ਕੁਝ ਸਮੇਂ ਬਾਅਦ ਉਸ ਨੇ ਦੁਬਾਰਾ ਤੋਂ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਰਾਣਾ ਪੁਲਿਸ ਮੁਲਾਜ਼ਮ ਹੋਣ ਕਰਕੇ ਦੀਪ ਸਿੰਘ ਨੂੰ ਨਾਕਿਆਂ ‘ਤੇ ਪੁੱਛਗਿਛ ਲਈ ਨਹੀਂ ਰੋਕਿਆ ਜਾਂਦਾ ਸੀ ਤੇ ਇਸੇ ਦਾ ਫਾਇਦਾ ਚੁੱਕ ਕੇ ਦੀਪ ਸਿੰਘ ਹੈਰੋਇਨ ਦੀ ਤਸਕਰੀ ਕਰਨ ਲੱਗਾ।