ਪੰਜਾਬ ਦੇ ਸਰਕਾਰੀ ਸਕੂਲਾਂ ਲਈ ਵੱਡੀ ਖਬਰ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੱਲ 16 ਦਸੰਬਰ 2023 ਨੂੰ ਮਾਪੇ ਅਧਿਆਪਕ ਮਿਲਣੀ Mega PTM ਹੋਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਕੱਲ੍ਹ ਸਵੇਰੇ ਸਾਢੇ ਨੌਂ ਵਜੇ ਤੋਂ ਲੈ ਕੇ ਦੁਪਹਿਰ ਸਾਢੇ ਤਿੰਨ ਵਜੇ ਤੱਕ ਇਹ PTM ਹੋਵੇਗੀ।
ਸਿੱਖਿਆ ਮੰਤਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਮਾਪੇ ਅਧਿਆਪਕ ਮਿਲਣੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

CATEGORIES ਸਿੱਖਿਆ


