ਡਰੱਗ ਮਾਮਲੇ ਵਿਚ ਫੇਰ ਸੱਦਿਆ ਬਿਕਰਮ ਮਜੀਠੀਆ ਨੂੰ
ਚੰਡੀਗੜ੍ਹ 19 ਦਸੰਬਰ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿਚ 27 ਦਸੰਬਰ ਨੂੰ ਮੁੜ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣਾ ਪਵੇਗਾ। ਸੋਮਵਾਰ ਨੂੰ ਹੀ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ ਸੀ। ਮਜੀਠੀਆ ਨੂੰ 27 ਦਸੰਬਰ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ ਸੀ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਵਿਸ਼ੇਸ਼ ਤੌਰ ‘ਤੇ ਵਿੱਤੀ ਲੈਣ-ਦੇਣ ਬਾਰੇ ਪੁੱਛਿਆ ਗਿਆ ਸੀ।ਜ਼ਿਕਰਯੋਗ ਹੈ ਕਿ ਪੁਲਿਸ ਨੇ 20 ਦਸੰਬਰ 2021 ਨੂੰ ਮਜੀਠੀਆ ਵਿਰੁਧ ਕੇਸ ਦਰਜ ਕੀਤਾ ਸੀ ਪਰ ਅਦਾਲਤਾਂ ਵਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿਤੀ ਗਈ ਸੀ। 5 ਮਹੀਨੇ ਜੇਲ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

CATEGORIES ਪੰਜਾਬ


