ਪੰਜਾਬ ਦੇ ਮੰਤਰੀ ਅਮਨ ਅਰੋੜਾ ਨੂੰ 15 ਸਾਲ ਪੁਰਾਣੇ ਮਾਮਲੇ ਚ ਹੋਈ ਦੋ ਸਾਲ ਦੀ ਸਜ਼ਾ
ਬਠਿੰਡਾ 21 ਦਸੰਬਰ।15 ਸਾਲ ਪੁਰਾਣੇ ਮਾਮਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਜੀਜੇ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ ਸਾਲ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ।ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ ਦੂਜੇ ਦੇ ਬਿਲਕੁਲ ਉਲਟ ਹਨ। ਜਦੋਂ ਦਾ ਇਹ ਮਸਲਾ ਇਹ ਓਦੋਂ ਇਹ ਦੋਨੇਂ ਕਾਂਗਰਸ ਵਿੱਚ ਸਨ।ਹੁਣ ਦੋਵੇਂ ਆਗੂ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਹਲਕਾ ਇੰਚਾਰਜ। ਰਜਿੰਦਰ ਦੀਪਾ ਅਮਨ ਅਰੋੜਾ ਦਾ ਜੀਜਾ ਹੈ ਤੇ ਲੰਬੇ ਸਮੇਂ ਤੋਂ ਇਹਨਾਂ ਦਾ ਆਪਸ ਵਿੱਚ ਝਗੜਾ ਚੱਲ ਰਿਹਾ ਹੈ।



