ਸੜਕ ਹਾ+ਦਸੇ ਵਿੱਚ ਨਵੇਂ ਵਿਆਹੇ ਜੋੜੇ ਸਮੇਤ 4 ਦੀ ਮੌ+ਤ
ਚੰਡੀਗੜ੍ਹ 22 ਦਸੰਬਰ ਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿਚ ਨਵੇਂ ਵਿਆਹੇ ਜੋੜੇ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਹਾਵਤ ਸਿੰਘ ਪੁੱਤਰ ਰਤਨ ਸਿੰਘ, ਲਵਪ੍ਰੀਤ ਕੌਰ ਪਤਨੀ ਸੋਹਾਵਤ ਸਿੰਘ, ਕਰਮਨ ਸਿੰਘ ਪੁੱਤਰ ਰਤਨ ਸਿੰਘ ਅਤੇ ਇਕ ਹੋਰ ਮਹਿਲਾ ਦੀ ਮੌਤ ਹੋ ਗਈ। ਇਹ ਸਾਰੇ ਮ੍ਰਿਤਕ ਆਪਸ ਵਿਚ ਰਿਸ਼ਤੇਦਾਰ ਲੱਗਦੇ ਸਨ। ਜਾਣਕਾਰੀ ਅਨੁਸਾਰ ਉਕਤ ਪਰਿਵਾਰ ਸ੍ਰੀ ਗੰਗਾਨਗਰ ਤੋਂ ਬੁੱਟਰ ਵਿਚ ਵਿਆਹ ਸਮਾਗਮ ਵਿਚ ਸ਼ਰਕਤ ਕਰਨ ਆਇਆ ਸੀ। ਪਿੰਡ ਬੁੱਟਰ ਕਲਾਂ ਦੇ ਨੇੜੇ ਪੱਥਰਾਂ ਨਾਲ ਭਰੇ ਟਿੱਪਰ ਨਾਲ ਕਾਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਪੱਥਰਾਂ ਨਾਲ ਲੱਦਿਆ ਟਿੱਪਰ ਕਾਰ ਦੇ ਉੱਪਰ ਡਿੱਗ ਗਿਆ ਅਤੇ ਕਾਰ ਬੁਰੀ ਤਰ੍ਹਾਂ ਮਿੱਧੀ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 5 ਸਾਲ ਦੀ ਬੱਚੀ ਦਾ ਵਾਲ-ਵਾਲ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲੋਕਾਂ ਦੀ ਮਦਦ ਨਾਲ ਭਾਰੀ ਜੱਦੋ-ਜਹਿਦ ਤੋਂ ਬਾਅਦ ਕਾਰ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



