ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਲਈ ਜ਼ਰੂਰੀ ਖਬਰ, ਜਾਰੀ ਹੋਏ ਇਹ ਹੁਕਮ
ਚੰਡੀਗੜ੍ਹ 24 ਦਸੰਬਰ। ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ ਪੰਜਾਬ ਵਿੱਚ ਦਿੱਤੇ ਜਾਣੇ ਹਨ। ਜਿਸ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕਿਸੇ ਵੱਲੋਂ ਅਜੇ ਤੱਕ ਕੋਈ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ। ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤ, ਸਰਕਾਰੀ/ਪ੍ਰਾਈਵੇਟ ਸੰਸਥਾਵਾਂ, ਵਿਦਿਅਕ ਸੰਸਥਾਵਾਂ ਜਿਵੇਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਹੋਰ ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼, ਸਮਾਜਿਕ ਸੰਸਥਾਵਾਂ) ਨੂੰ ਨਿਰਧਾਰਤ ਪ੍ਰੋਫਾਰਮੇ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਅਪਲਾਈ ਕਰਨ। ਉਦਯੋਗਿਕ ਅਦਾਰੇ, ਸਿਰਫ ਇੱਕ ਨਾਮਜ਼ਦਗੀ ਦਾਖਲ ਕਰਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਦਿੱਤੇ ਜਾਣ ਵਾਲੇ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ ਲਈ ਨਿਰਧਾਰਤ ਪ੍ਰੋਫਾਰਮੇ ਨਾਲ ਨਾਮਜ਼ਦਗੀਆਂ ਕੀਤੀਆਂ ਜਾਣਗੀਆਂ, ਜਿਸ ਦੇ ਦਸਤਾਵੇਜ਼ 31 ਦਸੰਬਰ 2023 ਤੱਕ ਲਏ ਜਾਣਗੇ।



