ਮੁੱਖ ਮੰਤਰੀ ਨੇ ਵਾਪਸ ਲਿਆ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਟਵੀਟ ਕਰਕੇ ਆਪਣੇ ਵੱਲੋਂ ਕੀਤਾ ਹੋਇਆ ਫੈਸਲਾ ਵਾਪਸ ਲਿਆ ਗਿਆ ਹੈ।
ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ
“ਮੈਂ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ ਵਿਵਾਦ ਵਿੱਚ ਪੈਣ, ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ”। ਦੱਸਣ ਯੋਗ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ ਫੈਸਲਾ ਕੀਤਾ ਸੀ ਕਿ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਮਾਤਮੀ ਬਿਗਲ ਵਜਾਇਆ ਜਾਵੇ। ਉਧਰ ਮੁੱਖ ਮੰਤਰੀ ਵੱਲੋਂ ਕੀਤੇ ਗਏ ਇਸ ਐਲਾਨ ਦੀ ਸ਼ਲਾਂਘਾ ਹੋ ਰਹੀ ਹੈ।

CATEGORIES
Share This

COMMENTS

Wordpress (0)
Disqus (0 )
Translate