Breaking News: ਵਿਧਾਇਕ ਦੀ ਗੱਡੀ ‘ਤੇ ਹੋਇਆ ਹ+ਮਲਾ, ਵਾਲ-ਵਾਲ ਬਚਿਆ ਪਰਿਵਾਰ
ਜਲੰਧਰ ਵੈਸਟ ਹਲਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੂਰਾਲ ਦੀ ਗੱਡੀ ‘ਤੇ ਦੇਰ ਰਾਤ ਹਮਲਾ ਕਰ ਦਿੱਤਾ ਗਿਆ। ਮੋਟਰਸਾਈਕਲਾਂ ‘ਤੇ ਆਏ ਕਰੀਬ 6 ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰਿਆ ਅਤੇ ਦਾਤਰ ਨਾਲ ਕਾਰ ਤੇ ਹਮਲਾ ਕਰ ਦਿੱਤਾ। ਕਾਰ ਵਿਚ ਸ਼ੀਤਲ ਦੇ ਬੇਟਾ-ਬੇਟੀ, ਭਰਾ ਅਤੇ ਭਾਬੀ ਮੌਜੂਦ ਸਨ। ਜਦੋਂ ਵਿਧਾਇਕ ਦਾ ਭਰਾ ਲਾਲੀ ਕਾਰ ਵਿਚੋਂ ਬਾਹਰ ਨਿਕਲਿਆ ਤਾਂ ਉਸ ਨੂੰ ਵੇਖ ਕੇ ਨੌਜਵਾਨ ਫਰਾਰ ਹੋ ਗਏ। ਵਿਧਾਇਕ ਦਾ ਪਰਿਵਾਰ ਪਾਰਟੀ ਤੋਂ ਵਾਪਸ ਪਰਤ ਰਿਹਾ ਸੀ ਕਿ ਇਸੇ ਦੌਰਾਨ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ।
ਵਿਧਾਇਕ ਨੇ ਦਰ ਰਾਤ ਨੂੰ ਪੁਲਸ ਵਿਚ ਸ਼ਿਕਾਇਤ ਦੇ ਦਿੱਤੀ ਸੀ। ਹੁਣ ਘਟਨਾ ਦੀ ਸੀ.ਸੀ.ਟੀ.ਵੀ. ਸਾਹਮਣੇ ਆਈ ਹੈ। ਫਿਲਹਾਲ ਸ਼ੀਤਲ ਦਾ ਪਰਿਵਾਰ ਵਾਲ-ਵਾਲ ਬੱਚਿਆ। ਹਮਲਾ ਕਰਨ ਵਾਲੇ ਲੁੱਟਖੋਹ ਕਰਨ ਵਾਲੇ ਦੱਸੇ ਜਾ ਰਹੇ ਹਨ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਟਰੇਸ ਕਰ ਲਿਆ ਗਿਆ ਹੈ ਅਤੇ ਇਕ ਨੌਜਵਾਨ ਨੂੰ ਰਾਊਂਡਅਪ ਵੀ ਕਰ ਲਿਆ ਗਿਆ ਹੈ। ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



