ਮਮਦੋਟ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਮਮਦੋਟ 27 ਦਸੰਬਰ (ਗੁਰਪ੍ਰੀਤ ਸਿੰਘ ਸੰਧੂ ) ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਇਲਾਕਾ ਨਿਵਾਸੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਮਮਦੋਟ ਤੋ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਮਮਦੋਟ ਤੋ ਸ਼ੁਰੂ ਹੋ ਕੇ ਪਿੰਡ ਸਾਹਨੇਕੇ ਤੋਂ ਹੁੰਦਾ ਹੋਇਆ ਲੱਖਾ ਸਿੰਘ ਵਾਲਾ, ਮਮਦੋਟ ਬੱਸ ਸਟੈਂਡ ਅਤੇ ਬਿਜਲੀ ਘਰ ਤੋਂ ਹੁੰਦਾ ਹੋਇਆ ਪਿੰਡ ਲਖਮੀਰ ਕੇ ਉਤਾੜ ਦੇ ਗੁਰੂਦੁਆਰਾ ਗੋਬਿੰਦਸਰ ਸਾਹਿਬ ਤੋ ਹੁੰਦਾ ਹੋਇਆ ਚੱਕ ਦੋਨਾਂ ਰਹੀਮੇ ਕੇ ਤੋਂ ਵਾਪਸ ਗੁਰਦੁਆਰਾ ਝਾੜ ਸਾਹਿਬ ਤੋ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਿੰਘ ਸਭਾ ਮਮਦੋਟ ਵਿਖੇ ਪਰਤਿਆ। ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜਾਈ ਪਾਲਕੀ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ। ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਕਵੀਸ਼ਰੀ ਜਥੇ ਅਤੇ ਢਾਡੀ ਸਿੰਘਾਂ ਨੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਭਾਈ ਰੇਸ਼ਮ ਸਿੰਘ ਹੀਰਾ ਦੇ ਕਵੀਸ਼ਰੀ ਜਥੇ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਨਗਰ ਕੀਰਤਨ ਦੇ ਅੱਗੇ ਅੱਗੇ ਬੀਬੀਆਂ ਦੇ ਜਥੇ ਵੱਲੋ ਸ਼ਬਦ ਸੁਣਾ ਕੇ ਮਾਹੌਲ ਨੂੰ ਪੂਰੀ ਤਰ੍ਹਾਂ ਧਾਰਮਿਕ ਬਣਾਇਆ ਹੋਇਆ ਸੀ।ਗਤਕਾ ਪਾਰਟੀ ਵੱਲੋਂ ਸੰਗਤਾਂ ਨੂੰ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਇਸ ਨਗਰ ਕੀਰਤਨ ਦਾ ਜਗ੍ਹਾ ਜਗ੍ਹਾਂ ਤੇ ਸੰਗਤਾਂ ਵਲੋਂ ਰੋਕ ਕੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਾਲ ਚੱਲ ਰਹੀਆਂ ਸੰਗਤਾਂ ਲਈ ਜਗ੍ਹਾਂ ਜਗ੍ਹਾਂ ਤੇ ਲੰਗਰ ਲਗਾਏ ਗਏ ਸਨ। ਨਗਰ ਪੰਚਾਇਤ ਮਮਦੋਟ ਦੇ ਸਾਹਮਣੇ ਪ੍ਰੈਸ ਕਲੱਬ ਮਮਦੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਧੂ ਅਤੇ ਸਮੂਹ ਆਹੁਦੇਦਾਰਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਅਨਾਜ ਮੰਡੀ ਮਮਦੋਟ ਵਿਖੇ ਵੀ ਇਸ ਸਬੰਧ ਵਿੱਚ ਮਾਰਕੀਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ ਸੰਧੂ ਅਤੇ ਸਮੂਹ ਸਟਾਫ ਅਤੇ ਆੜ੍ਹਤੀਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਇੱਥੇ ਹਲਕਾ ਵਿਧਾਇਕ ਰਜਨੀਸ਼ ਦਹੀਆ,ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ,ਸੀਨੀਅਰ ਆਪ ਆਗੂ ਬਲਰਾਜ ਸਿੰਘ ਸੰਧੂ, ਐਮਸੀ ਦਲਜੀਤ ਸਿੰਘ,ਬਲਵਿੰਦਰ ਸਿੰਘ ਲੱਡੂ ਅਤੇ ਸੰਦੀਪ ਸੋਨੀ ਸਮੁੱਚੀ ਟੀਮ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਪੁਲਿਸ ਥਾਣਾ ਮਮਦੋਟ ਦੇ ਸਾਹਮਣੇ ਨਗਰ ਕੀਰਤਨ ਪਹੁੰਚਣ ਤੇ ਮਮਦੋਟ ਥਾਣਾ ਦੇ ਐਸ.ਐਚ.ਓ ਗੁਰਮੀਤ ਸਿੰਘ, ਮੁੱਖ ਮੁਨਸ਼ੀ ਤਿਲਕ ਰਾਜ ਅਤੇ ਸਮੂਹ ਸਟਾਫ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।