15 ਜਨਵਰੀ ਤੱਕ ਹੋਈਆਂ ਸਰਦੀਆਂ ਦੀਆਂ ਛੁੱਟੀਆਂ

ਠੰਡ ਦੇ ਜ਼ੋਰ ਫੜਨ ਕਾਰਨ ਸਰਦੀਆਂ ਦੀਆਂ ਛੁਟੀਆਂ ਸਕੂਲਾਂ ਵਿੱਚ ਵਧਾ ਦਿੱਤੀਆਂ ਗਈਆਂ ਹਨ। ਯੂਪੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਰੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਨਵੇਂ ਸਾਲ ਵਿੱਚ ਮਕਰ ਸੰਕ੍ਰਾਂਤੀ ਤੋਂ ਬਾਅਦ ਸਕੂਲਾਂ ਵਿੱਚ ਕਲਾਸਾਂ ਲਗਾਈਆਂ ਜਾਣਗੀਆਂ। ਇਸ ਸਬੰਧੀ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ।

ਯੂਪੀ ਦੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦੀ ਘੰਟੀ ਵੱਜ ਗਈ ਹੈ।ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ ਵੱਲੋਂ ਹੁਕਮ ਵੀ ਜਾਰੀ ਕੀਤੇ ਗਏ ਹਨ। ਛੁੱਟੀ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਹੁਣ ਸੂਬੇ ‘ਚ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।
ਇਸ ਦੇ ਨਾਲ ਹੀ ਲੋਕ ਸਵੇਰ ਤੋਂ ਕੜਾਕੇ ਦੀ ਠੰਡ ਮਹਿਸੂਸ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਹੈ। ਸਕੂਲਾਂ ਵਿੱਚ 31 ਦਸੰਬਰ ਤੋਂ 14 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਨਵੇਂ ਸਾਲ ਵਿੱਚ 15 ਜਨਵਰੀ ਤੋਂ ਸਕੂਲਾਂ ਵਿੱਚ ਕਲਾਸਾਂ ਲਗਾਈਆਂ ਜਾ ਸਕਦੀਆਂ ਹਨ। ਹਾਲਾਂਕਿ ਠੰਡ ਦੇ ਮੱਦੇਨਜ਼ਰ ਸਮੀਖਿਆ ਤੋਂ ਬਾਅਦ ਇਸ ‘ਚ ਕੁਝ ਵਾਧਾ ਹੋ ਸਕਦਾ ਹੈ।

CATEGORIES
Share This

COMMENTS

Wordpress (0)
Disqus (0 )
Translate