ਪੁਲਿਸ ਕਮਿਸ਼ਨਰਾਂ ਤੇ SSP’s ਨੂੰ ਪੰਜਾਬ ਪੁਲਿਸ DGP ਵੱਲੋਂ ਸਖਤ ਹੁਕਮ ਜਾਰੀ

ਪੰਜਾਬ ਪੁਲਿਸ ਦੇ DGP ਸ੍ਰੀ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਨਵੇਂ ਸਾਲ ਦੇ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬ ਪੁਲਿਸ ਦੇ ਮੁਖੀ ਵੱਲੋਂ ਰਾਜ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ SSP’s ਨੂੰ ਭੇਜੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਹੋਣ ਵਾਲੇ ਪ੍ਰੋਗਰਾਮਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਭਰ ਵਿੱਚ ਪੁਲਿਸ ਸੁਰੱਖਿਆ ਵਧਾ ਦਿੱਤੀ ਜਾਵੇ ਅਤੇ ਸਖ਼ਤੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਲੋਕਾਂ ਦੇ ਰੁਝੇਵਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੂੰ ਸਮੁੱਚੇ ਸ਼ਹਿਰੀ ਖੇਤਰਾਂ ਵਿੱਚ ਆਪਣੀ ਗਸ਼ਤ ਵਧਾਉਣੀ ਚਾਹੀਦੀ ਹੈ ਅਤੇ ਰਾਤ ਸਮੇਂ ਨਾਕਿਆਂ ਨੂੰ ਮਜ਼ਬੂਤ ​​ਕੀਤਾ ਜਾਵੇ ਤਾਂ ਜੋ ਕੋਈ ਵੀ ਅਪਰਾਧੀ ਅਨਸਰ ਲੋਕਾਂ ਦੇ ਘਰਾਂ ਵਿੱਚ ਨਾ ਵੜ ਸਕੇ। ਡੀ.ਜੀ.ਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਵੇਂ ਸਾਲ ਦੇ ਪ੍ਰੋਗਰਾਮ ਸ਼ਾਂਤੀਪੂਰਵਕ ਕਰਵਾਏ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਅਤੇ ਛੇੜਛਾੜ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ।

CATEGORIES
Share This

COMMENTS Wordpress (0) Disqus (0 )

Translate