ਕੜਾਕੇ ਦੀ ਠੰਡ ਕਾਰਨ ਮੁੜ ਸਕੂਲ ਬੰਦ ਕਰਨ ਦਾ ਹੋਇਆ ਫੈਸਲਾ
ਅੱਤ ਦੀ ਪੈ ਰਹੀ ਸਰਦੀ ਵਿੱਚ ਸਕੂਲ ਜਾਣ ਵਾਲੇ ਬੱਚਿਆਂ ਲਈ ਰਾਹਤ ਦੀ ਸੂਚਨਾ ਆਈ ਹੈ। ਕੜਾਕੇ ਦੀ ਠੰਡ ਵਿੱਚ ਮੁੜ ਤੋਂ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਖਬਰ ਨੋਇਡਾ ਤੋਂ ਆਈ ਹੈ ਜਿੱਥੇ ਜ਼ਿਲਾ ਪ੍ਰਸ਼ਾਸਨ ਵੱਲੋਂ ਨੋਇਡਾ ਦੇ ਸਕੂਲ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਬੰਦ ਕਰਨ ਦਾ ਫੈਸਲਾ ਹੋਇਆ ਹੈ। ਜਾਣਕਾਰੀ ਅਨੁਸਾਰ ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੰਡ ਦੇ ਮੱਦੇ ਨਜ਼ਰ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 6 ਜਨਵਰੀ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਫਿਲਹਾਲ ਸਕੂਲ 8 ਜਨਵਰੀ ਨੂੰ ਖੁੱਲਣ ਦੀ ਉਮੀਦ ਹੈ ਪਰ ਛੁੱਟੀਆਂ ਵਿੱਚ ਵਾਧਾ ਵੀ ਹੋ ਸਕਦਾ ਹੈ। ਜਿਲਾ ਪ੍ਰਸ਼ਾਸਨ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਇਹਨਾਂ ਨਿਯਮਾਂ ਦੀ ਪਾਲਣਾ ਨਹੀਂ ਕਰੂਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ। ਉਧਰ ਜੇਕਰ ਨੌਵੀਂ ਤੋਂ ਬਾਰਵੀਂ ਕਲਾਸ ਤੱਕ ਗੱਲ ਕਰੀਏ ਤਾਂ ਏਹਨਾਂ ਕਲਾਸਾਂ ਲਈ ਸਾਰੇ ਸਕੂਲਾਂ ਦਾ ਸਮਾਂ ਚੇਂਜ ਕੀਤਾ ਗਿਆ ਹੈ। ਜਿਸ ਤਹਿਤ ਨੌਵੀਂ ਤੋਂ ਬਾਰਵੀਂ ਤੱਕ ਵਾਲੇ ਸਕੂਲ 10 ਵਜੇ ਤੋਂ 3 ਵਜੇ ਤੱਕ ਲੱਗਣਗੇ। ਉਧਰ ਜੇਕਰ ਗੱਲ ਕਰੀਏ ਤਾਂ ਪੰਜਾਬ ਵਿੱਚ ਸਿਰਫ ਸਮਾਂ ਤਬਦੀਲੀ ਹੋਈ ਹੈ। ਕੜਾਕੇ ਦੀ ਪੈ ਰਹੀ ਠੰਡ ਵਿੱਚ ਛੋਟੇ ਛੋਟੇ ਬੱਚੇ ਸਕੂਲ ਆਉਣ ਲਈ ਮਜਬੂਰ ਹਨ।
