ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੇ ਭਾਜਪਾ ਦੇ ਸੁਪਨੇ ਨਹੀਂ ਹੋਣਗੇ ਪੂਰੇ-ਐਡਵੋਕੇਟ ਗੁਰਭੇਜ ਸਿੰਘ ਮਲੋਟ

ਚੰਡੀਗੜ੍ਹ 4 ਜਨਵਰੀ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਈਡੀ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਮਾਮਲੇ ਦੇ ਵਿੱਚ ਗ੍ਰਿਫਤਾਰ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਦੇਸ਼ ਦੇ ਲੋਕ ਜਾਣਦੇ ਹਨ ਕਿ ਇੱਕੋ ਇੱਕ ਇਮਾਨਦਾਰ ਪਾਰਟੀ ਹੈ ਉਹ ਹੈ ਆਮ ਆਦਮੀ ਪਾਰਟੀ ਤੇ ਦੇਸ਼ ਵਾਸੀ ਆਪ ਦੇ ਨਾਲ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਇੰਚਾਰਜ ਐਡਵੋਕੇਟ ਗੁਰਭੇਜ ਸਿੰਘ ਮਲੋਟ ਨੇ ਕੀਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਜ਼ੋਰ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਤੇ ਲੱਗਿਆ ਹੋਇਆ ਹੈ। ਇਸੇ ਲਈ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗਿਰਫ਼ਤਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪਰ ਇਮਾਨਦਾਰ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਨਾਲ ਦੇਸ਼ ਵਾਸੀ ਚਟਾਣ ਵਾਂਗ ਖੜੇ ਹਨ। ਭਾਜਪਾ ਵਾਲੇ ਜੋ ਮਰਜ਼ੀ ਹੱਥ ਕੰਡੇ ਅਪਣਾ ਲੈਣ ਆਮ ਆਦਮੀ ਪਾਰਟੀ ਨੂੰ ਖਤਮ ਨਹੀਂ ਕਰ ਸਕਦੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਹੈ।

CATEGORIES
Share This

COMMENTS

Wordpress (0)
Disqus (0 )
Translate