ਅੱਤ ਦੀ ਪੈ ਰਹੀ ਸਰਦੀ ਕਾਰਨ ਸਰਕਾਰਾਂ ਨੇ ਕੀਤਾ ਸਕੂਲਾਂ ਵਿਚ ਛੁੱਟੀਆਂ ਕਰਨ ਦਾ ਫੈਸਲਾ

ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਇਸ ਸਮੇਂ ਤਾਪਮਾਨ 10 ਡਿਗਰੀ ਤੋਂ ਘੱਟ ਦਰਜ ਕੀਤਾ ਜਾ ਰਿਹਾ ਹੈ ਤੇ ਇਹਨਾਂ ਸੂਬਿਆਂ ਵਿੱਚ ਪੰਜਾਬ ਦਿੱਲੀ ਹਰਿਆਣਾ ਮੱਧ ਪ੍ਰਦੇਸ਼ ਉੱਤਰ ਪ੍ਰਦੇਸ਼ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਸ਼ਾਮਿਲ ਹਨ। ਕਈ ਥਾਵਾਂ ਤੇ ਸੰਘਣੀ ਧੁੰਦ ਪੈਣ ਕਾਰਨ ਵਿਜੀਬਿਲਟੀ ਵੀ ਬਹੁਤ ਘੱਟ ਰਹਿੰਦੀ ਹੈ। ਓਧਰ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਰੈੱਡ ਅਲਰਟ ਵੀ ਜਾਰੀ ਕੀਤਾ ਹੈ। ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਅਗਲੇ ਕੁਝ ਦਿਨਾਂ ਲਈ ਸਕੂਲ ਬੰਦ ਕਰ ਦਿੱਤੇ ਗਏ ਹਨ।
ਸਕੂਲਾਂ ਦੇ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਆਦਾਤਰ ਰਾਜਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (Winter Vacation) ਦਾ ਐਲਾਨ ਕੀਤਾ ਗਿਆ ਹੈ। ਕਿਹੜੇ ਕਿਹੜੇ ਰਾਜਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ ਪੜੋ ਇਹ ਪੂਰੀ ਖਬਰ।

ਦਿੱਲੀ ਵਿੱਚ ਬਹੁਤ ਠੰਢ ਪੈ ਰਹੀ ਹੈ। ਫਿਲਹਾਲ ਮੌਸਮ ‘ਚ ਕੋਈ ਰਾਹਤ ਮਿਲਣ ਦੀ ਸੰਭਾਵਨਾ ਵੀ ਨਹੀਂ ਹੈ। ਸਰਕਾਰੀ ਹੁਕਮਾਂ ਅਨੁਸਾਰ ਦਿੱਲੀ ਦੇ ਸਾਰੇ ਸਕੂਲ 6 ਜਨਵਰੀ ਤੱਕ ਹੀ ਬੰਦ ਰਹਿਣਗੇ। ਇਸ ਦਾ ਮਤਲਬ ਹੈ ਕਿ 08 ਜਨਵਰੀ 2024 ਤੋਂ ਬੱਚਿਆਂ ਨੂੰ ਸਕੂਲ ਜਾਣਾ ਪਵੇਗਾ।ਉੱਤਰ ਪ੍ਰਦੇਸ਼ ਵਿਚ ਵੀ ਸ਼ੀਤ ਲਹਿਰ ਅਤੇ ਧੁੰਦ ਬਹੁਤ ਜ਼ਿਆਦਾ ਪੈ ਰਹੀ ਹੈ। ਇਸ ਕਾਰਨ ਯੂਪੀ ਦੀ ਯੋਗੀ ਸਰਕਾਰ ਨੇ 31 ਦਸੰਬਰ 2023 ਤੋਂ 14 ਜਨਵਰੀ 2024 (School Closed in UP) ਤੱਕ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਯੂਪੀ ਦੇ ਕੁਝ ਜ਼ਿਲ੍ਹਿਆਂ ਵਿਚ ਡੀਐਮ ਵੀ ਆਪਣੇ ਪੱਧਰ ਉਤੇ ਸਕੂਲਾਂ ਨੂੰ ਬੰਦ ਰੱਖਣ ਜਾਂ ਸਕੂਲਾਂ ਦਾ ਸਮਾਂ ਬਦਲਣ ਦੇ ਆਪਣੇ ਅਧਾਰ ‘ਤੇ ਫੈਸਲੇ ਕਰ ਰਹੇ ਹਨ।
ਰਾਜਸਥਾਨ ਵਿੱਚ ਵੀ ਸਰਦੀਆਂ ਦੇ ਮੱਦੇਨਜ਼ਰ 25 ਦਸੰਬਰ 2023 ਤੋਂ ਸਕੂਲਾਂ ਵਿੱਚ ਛੁੱਟੀਆਂ ਸ਼ੁਰੂ ਹੋ ਗਈਆਂ ਸਨ। ਹੁਣ ਤੱਕ ਦੇ ਹੁਕਮਾਂ ਅਨੁਸਾਰ ਸਕੂਲ 06 ਜਨਵਰੀ ਤੋਂ ਖੁੱਲ੍ਹਣ ਦੀ ਸੰਭਾਵਨਾ ਹੈ। ਹਾਲਾਂਕਿ ਮੌਜੂਦਾ ਮੌਸਮ ਨੂੰ ਦੇਖਦੇ ਹੋਏ ਸਰਦੀਆਂ ਦੀਆਂ ਛੁੱਟੀਆਂ ਨੂੰ ਹੋਰ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਦਿੱਲੀ-ਐਨਸੀਆਰ ਦੇ ਨਾਲ ਲੱਗਦੇ ਹਰਿਆਣਾ ਵਿੱਚ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ।

ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਜੰਮੂ ਨੇ 11 ਦਸੰਬਰ 2023 ਤੋਂ 29 ਫਰਵਰੀ 2024 ਤੱਕ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਉਧਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੋਟੀਆਂ ਕੀਤੀਆਂ ਗਈਆਂ ਸਨ ਪਰ ਹੁਣ ਪਿਛਲੇ ਕਈ ਦਿਨਾਂ ਤੋਂ ਜਿਸ ਦਿਨ ਤੋਂ ਸਕੂਲ ਲੱਗੇ ਹਨ ਉਸ ਦਿਨ ਤੋਂ ਹੀ ਬਹੁਤ ਜਿਆਦਾ ਠੰਡ ਪੈ ਰਹੀ ਹੈ ਤੇ ਧੁੰਦ ਕਾਰਨ ਵਿਜੀਬਿਲਟੀ ਵੀ 50 ਮੀਟਰ ਤੋਂ ਘੱਟ ਰਹਿਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਜਿਹੇ ਵਿੱਚ ਪੰਜਾਬ ਵਿੱਚ ਵੀ ਸਰਕਾਰ ਵੱਲੋਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ ਅਜਿਹੀ ਚਰਚਾ ਚੱਲ ਰਹੀ ਹੈ। ਉਧਰ ਬਹੁਤ ਜਿਆਦਾ ਠੰਡ ਪੈਣ ਕਾਰਨ ਪੰਜਾਬ ਦੇ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸਕੂਲਾਂ ਵਿੱਚ ਸਰਦੀਆਂ ਦੀਆਂ ਛੁਟੀਆਂ ਵਧਾਈਆਂ ਜਾਣ ਕਿਉਂਕਿ ਅਜਿਹੇ ਸਰਦੀ ਵਿੱਚ ਬੱਚਿਆਂ ਨੂੰ ਸਕੂਲ ਜਾਣਾ ਬਹੁਤ ਔਖਾ ਹੈ

CATEGORIES
Share This

COMMENTS

Wordpress (0)
Disqus (0 )
Translate