ਮੁੱਖ ਮੰਤਰੀ ਨੇ ਸੁਨੀਲ ਜਾਖੜ ਨੂੰ ਕਿਹਾ ਪੰਜਾਬੀ ਮਾਫ ਨਹੀਂ ਕਰਨਗੇ ਤੁਹਾਨੂੰ?

26 ਜਨਵਰੀ ਦੇ ਗਣਤੰਤਰਤਾ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਸ਼ਾਮਿਲ ਨਾ ਕੀਤੇ ਜਾਣ ਤੋਂ ਬਾਅਦ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ ਗਿਆ ਸੀ ਉੱਥੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਇਸ ਮਾਮਲੇ ਵਿੱਚ ਝਾਕੀ ਰੱਦ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ। ਪਰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਸੁਨੀਲ ਜਾਖੜ ਨੂੰ ਆਖਿਆ ਕਿ ਪੰਜਾਬ ਦੇ ਲੋਕ ਤੁਹਾਨੂੰ ਮਾਫ ਨਹੀਂ ਕਰਨਗੇ। ਉਹਨਾਂ ਕਿਹਾ ਕਿ ਰੱਖਿਆ ਮੰਤਰਾਲੇ ਵੱਲੋਂ ਵੀ ਹੁਣ ਸਪਸ਼ਟ ਕੀਤਾ ਗਿਆ ਹੈ ਕਿ ਝਾਕੀ ਉੱਪਰ ਸਾਡੀ ਫੋਟੋ ਨਹੀਂ ਸੀ। ਉਹਨਾਂ ਕਿਹਾ ਕਿ ਤੁਸੀਂ ਪੰਜਾਬ ਦੇ ਹੱਕ ਵਿੱਚ ਖੜਨ ਦੀ ਬਜਾਏ ਅਰਵਿੰਦ ਕੇਜਰੀਵਾਲ ਤੇ ਮੇਰੇ ਉੱਪਰ ਬੇਤੁਕੇ ਇਲਜਾਮ ਲਗਾ ਰਹੇ ਹੋ। ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ?

CATEGORIES
Share This

COMMENTS

Wordpress (0)
Disqus (0 )
Translate