ਠੰਡ ਦੇ ਕਹਿਰ ਕਾਰਨ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌ.ਤ

ਇਹ ਪਹਿਲੀ ਵਾਰ ਹੋਇਆ ਕਿ ਠੰਡ ਦਾ ਜੋਰ ਇਨਾ ਜਿਆਦਾ ਵਧਿਆ ਹੋਇਆ ਹੈ ਤੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਨਹੀਂ ਵਧਾਈਆਂ ਗਈਆਂ। ਜਿਸ ਦੇ ਮੱਦੇ ਨਜ਼ਰ ਮਾਪਿਆਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋਇਆ ਪਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖਬਰ ਆਈ ਹੈ ਜਿੱਥੇ ਠੰਡ ਕਾਰਨ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਜ਼ਿਲਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਵਰੀਆਹਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਪ੍ਰਦੀਪ ਸਿੰਘ ਪੁੱਤਰ ਜੋਧ ਸਿੰਘ ਨੂੰ ਠੰਡ ਕਾਰਨ ਦਿਮਾਗੀ ਬੁਖਾਰ ਹੋ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ ਹਸਪਤਾਲ ਵੀ ਭਰਤੀ ਕਰਵਾਇਆ ਗਿਆ ਸੀ। ਪਰ ਡਾਕਟਰ ਵੀ ਉਸਨੂੰ ਬਚਾ ਨਾ ਸਕੇ ਤੇ ਉਸ ਦੀ ਠੰਡ ਕਾਰਨ ਮੌਤ ਹੋ ਗਈ। ਦੱਸਣ ਯੋਗ ਹੈ ਕਿ ਜਿਸ ਦਿਨ ਤੋਂ ਪੰਜਾਬ ਵਿੱਚ ਸਕੂਲ ਲੱਗੇ ਹਨ ਉਸ ਦਿਨ ਤੋਂ ਠੰਡ ਬਹੁਤ ਜਿਆਦਾ ਪੈ ਰਹੀ ਹੈ। ਤੇ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਵੀ ਕਰ ਦਿੱਤੀਆਂ ਗਈਆਂ ਹਨ। ਪਰ ਸਿੱਖਿਆ ਵਿਭਾਗ ਵੱਲੋਂ ਛੋਟੀਆਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਕੀਤਾ ਗਿਆ ਜਦੋਂ ਕਿ ਪੰਜਾਬ ਤੋਂ ਇਲਾਵਾ ਹਰਿਆਣਾ ਰਾਜਸਥਾਨ ਉੱਤਰਾਖੰਡ ਤੇ ਦਿੱਲੀ ਦੇ ਸਕੂਲਾਂ ਵਿੱਚ ਵੀ 15 ਜਨਵਰੀ ਤੱਕ ਛੁੱਟੀਆਂ ਵਧਾਈਆਂ ਹੋਈਆਂ ਹਨ। ਉਧਰ ਲਗਾਤਾਰ ਮੰਗ ਉੱਠ ਰਹੀ ਹੈ ਕਿ ਸਕੂਲਾਂ ਵਿੱਚ ਛੁੱਟੀਆਂ ਵਧਾਈਆਂ ਜਾਣ।

CATEGORIES
Share This

COMMENTS

Wordpress (0)
Disqus (0 )
Translate