ਪੰਜਾਬ ਦੇ ਸਕੂਲ 14 ਜਨਵਰੀ ਤੱਕ ਹੋਏ ਬੰਦ
ਹੱਡ ਚੀਰਵੀਂ ਪੈ ਰਹੀ ਠੰਡ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਤੋਂ 14 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਹਨ। ਠੰਡ ਦੇ ਮੱਦੇ ਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਜਿਸ ਤਹਿਤ 8 ਜਨਵਰੀ ਤੋਂ 14 ਜਨਵਰੀ ਤੱਕ ਸੂਬੇ ਦੇ ਸਾਰੇ ਸਰਕਾਰੀ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਤੋਂ ਦਸਵੀਂ ਕਲਾਸ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

CATEGORIES ਸਿੱਖਿਆ


