ਬਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਬਾਲ ਸੁਰੱਖਿਆ ਯੂਨਿਟ ਵੱਲੋਂ ਰੈਲੀ ਦਾ ਆਯੋਜਨ

ਫਾਜ਼ਿਲਕਾ, 17 ਨਵੰਬਰ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਦਿਵਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਰਾਹੀਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਨਿਕਾਸ ਖੀਚੜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਨਿਕਾਸ ਖੀਚੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੈਲੀ ਰਾਹੀਂ ਆਮ ਲੋਕਾਂ ਨੂੰ ਬਚਿਆਂ ਦੇ ਅਧਿਕਾਰਾਂ ਪ੍ਰਤੀ ਸਭਨਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਲ ਮਜਦੂਰੀ, ਬਾਲ ਵਿਆਹ ਵਰਗੀਆਂ ਕੁਰੀਤੀਆਂ ਨੂੰ ਰੋਕਣ ਲਈ ਅਜਿਹੇ ਉਪਰਾਲਿਆਂ ਦੀ ਬਹੁਤ ਲੋੜ ਜਾਪਦੀ ਹੈ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਕੀਤੇ ਜਾ ਰਹੇ ਹਨ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਇਹ ਰੈਲੀ ਫਾਜ਼ਿਲਕਾ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦੇ ਹੋਏ ਸ਼ਾਸਤਰੀ ਚੌਕ ਵਿਖੇ ਜਾ ਕੇ ਸਮਾਪਤ ਕੀਤੀ ਗਈ। ਰੈਲੀ ਵਿੱਚ ਸਕੂਲੀ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਅਤੇ ਇਸ ਰੈਲੀ ਦਾ ਮੁੱਖ ਉਦੇਸ਼ ਬਾਲ ਮਜ਼ਦੂਰੀ, ਬਾਲ ਵਿਆਹ ਅਤੇ ਬਾਲ ਅਧਿਕਾਰਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣਾ ਹੈ।

ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਦਿਵਸ ਹਫਤਾ ਮਨਾਇਆ ਜਾ ਰਿਹਾ ਹੈ। ਇਹ ਮੁਹਿੰਮ 18 ਨਵੰਬਰ, 2022 ਤੱਕ ਚੱਲੇਗੀ। ਇਸ ਰੈਲੀ ਵਿੱਚ ਰੀਤੂ ਬਾਲਾ ਵੱਲੋਂ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ, ਸ੍ਰੀ ਸੰਦੀਪ ਧੂੜੀਆ ਪ੍ਰਿੰਸੀਪਲ ਅਤੇ ਸਮੂਹ ਸਟਾਫ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਅਤੇ ਸਕੂਲੀ ਬੱਚਿਆਂ ਦਾ ਧੰਨਵਾਦ ਕੀਤਾ ਗਿਆ।

CATEGORIES
Share This

COMMENTS

Wordpress (0)
Disqus (0 )
Translate