ਠੰਢ ਦੇ ਮੱਦੇਨਜ਼ਰ ਸਕੂਲਾਂ ਦੀਆਂ ਛੁੱਟੀਆਂ ਵਿੱਚ ਹੋਇਆ ਵਾਧਾ,ਆਨਲਾਈਨ ਲੱਗਣਗੀਆਂ ਕਲਾਸਾਂ
ਚੰਡੀਗੜ੍ਹ-13 ਜਨਵਰੀ
ਉੱਤਰੀ ਭਾਰਤ ਵਿੱਚ ਸ਼ੀਤ ਲਹਿਰ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਦੇ ਮੱਦੇ ਨਜ਼ਰ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਹੋਈਆਂ ਹਨ। ਠੰਡ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਨੇ। ਪਹਿਲਾਂ 15 ਜਨਵਰੀ ਨੂੰ ਸਕੂਲ ਲੱਗਣੇ ਸਨ ਪਰ ਹੁਣ ਛੁੱਟੀਆਂ 20 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਨੇ। ਯੂਟੀ ਪ੍ਰਸ਼ਾਸਨ ਵੱਲੋਂ ਕੀਤੇ ਗਏ ਫੈਸਲੇ ਤਹਿਤ ਹੁਣ ਅੱਠਵੀਂ ਕਲਾਸ ਤੱਕ ਦੇ ਬੱਚੇ ਸਕੂਲਾਂ ਵਿੱਚ ਨਹੀਂ ਆਉਣਗੇ ਤੇ ਉਹਨਾਂ ਨੂੰ ਆਨਲਾਈਨ ਕਲਾਸਾਂ ਰਾਹੀ ਹੀ ਪੜ੍ਹਾਇਆ ਜਾਵੇਗਾ। ਉਧਰ ਵੱਧ ਰਹੀ ਠੰਡ ਦੇ ਮੱਦੇ ਨਜ਼ਰ ਪੰਜਾਬ ਵਿੱਚ ਵੀ 20 ਜਨਵਰੀ ਤੱਕ ਛੁੱਟੀਆਂ ਵਧਾਉਣ ਦੀ ਮੰਗ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਹੈ। ਉਧਰ ਮਾਹਰਾਂ ਵੱਲੋਂ ਬੱਚਿਆਂ ਨੂੰ ਠੰਡ ਤੋਂ ਬਚਣ ਲਈ ਸੁਝਾਅ ਦਿੱਤੇ ਗਏ ਹਨ।
CATEGORIES ਸਿੱਖਿਆ