ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧੀਆਂ
ਠੰਡ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ। ਇਸ ਤਹਿਤ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਕੀਤੇ ਗਏ ਐਲਾਨ ਤਹਿਤ ਪਹਿਲੀ ਕਲਾਸ ਤੋਂ ਪੰਜਵੀਂ ਕਲਾਸ ਤੱਕ ਦੇ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ ਛੇਵੀਂ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੇ ਸਕੂਲ ਆਮ ਵਾਂਗ ਖੁੱਲਣਗੇ। ਛੇਵੀਂ ਤੋਂ ਬਾਰਵੀਂ ਕਲਾਸ ਤੱਕ ਦੇ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਦੱਸਣ ਯੋਗ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਪਹਿਲਾਂ 14 ਜਨਵਰੀ ਤੱਕ ਵਧਾਈਆਂ ਗਈਆਂ ਸਨ। ਹੁਣ ਇਹ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।


CATEGORIES ਸਿੱਖਿਆ


