ਪੰਜਾਬ ਦੀਆਂ ਪੰਚਾਇਤਾਂ ਭੰਗ ਕਰਨ ਦੀ ਤਿਆਰੀ
ਚੰਡੀਗੜ੍ਹ। ਦਸੰਬਰ ਮਹੀਨੇ ਵਿੱਚ ਪੰਜਾਬ ਦੀਆਂ ਪੰਚਾਇਤਾਂ ਦਾ ਬੇਸ਼ੱਕ ਸਮਾਂ ਪੂਰਾ ਹੋ ਗਿਆ ਸੀ ਪਰ ਹਲੇ ਤੱਕ ਸਰਕਾਰ ਵੱਲੋਂ ਪੰਚਾਇਤਾਂ ਭੰਗ ਨਹੀਂ ਕੀਤੀਆਂ ਗਈਆਂ ਅੱਜ 15 ਜਨਵਰੀ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ 16 ਜਨਵਰੀ ਤੱਕ ਪਿੰਡਾਂ ਵਿੱਚ ਪ੍ਰਬੰਧਕਾਂ ਦੀ ਸੂਚੀ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ। ਜਾਰੀ ਕੀਤੇ ਗਏ ਪੱਤਰ ਤੋਂ ਸਪਸ਼ਟ ਹੁੰਦਾ ਹੈ ਕਿ ਸਰਕਾਰ ਵੱਲੋਂ ਇਸ ਹਫਤੇ ਵਿੱਚ ਪੰਚਾਇਤਾਂ ਭੰਗ ਕਰ ਦਿੱਤੀਆਂ ਜਾਣਗੀਆਂ, ਜਿਸ ਸਬੰਧੀ ਪ੍ਰਬੰਧਕ ਲਾਉਣ ਦੀ ਸੂਚੀ ਵੀ ਡਿਪਟੀ ਕਮਿਸ਼ਨਰਾਂ ਤੋਂ ਮੰਗ ਲਈ ਗਈ ਹੈ। ਦੱਸਣ ਯੋਗ ਹੈ ਕਿ 31 ਦਸੰਬਰ ਨੂੰ ਪੰਚਾਇਤਾਂ ਦਾ ਪੰਜ ਸਾਲ ਦਾ ਸਮਾਂ ਪੂਰਾ ਹੋ ਗਿਆ ਸੀ। ਲੋਕ ਹੁਣ ਪੰਚਾਇਤੀ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਪਰ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਤੋਂ ਬਾਅਦ ਪੰਚਾਇਤੀ ਚੋਣਾਂ ਕਰਵਾਉਣ ਦੇ ਮੂੜ ਵਿੱਚ ਜਾਪ ਰਹੀ ਹੈ।


CATEGORIES ਪੰਜਾਬ


