ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ 15 ਜਨਵਰੀ। ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜਮਾਨਤ ਮਿਲ ਗਈ। ਜਾਣਕਾਰੀ ਅਨੁਸਾਰ ਖਹਿਰਾ ਖਿਲਾਫ ਥਾਣਾ ਸੁਭਾਨਪੁਰ ਵਿੱਚ ਮੁਕਦਮਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਉਨਾਂ ਦੀ ਗ੍ਰਿਫਤਾਰੀ ਹੋਈ ਸੀ। 12 ਜਨਵਰੀ ਨੂੰ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਗਈਆਂ ਤੇ ਫੈਸਲਾ ਜੱਜ ਵੱਲੋਂ ਰਾਖਵਾਂ ਰੱਖਿਆ ਗਿਆ ਸੀ ਅੱਜ ਕਪੂਰਥਲਾ ਦੇ ਜੱਜ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਜਮਾਨਤ ਦਿੱਤੀ ਗਈ।

CATEGORIES
Share This

COMMENTS

Wordpress (0)
Disqus (0 )
Translate