ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਸਵੇਰੇ ਘੇਰਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਘੇਰਿਆ ਹੈ। ਨਾਲ ਹੀ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਗੂਆਂ ਨੂੰ ਵੀ ਸ਼ਬਦੀ ਵਲੇਵੇ ਵਿੱਚ ਲਿਆ ਹੈ। ਮੁੱਖ ਮੰਤਰੀ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਪਾਇਆ ਹੈ ਕਿ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤਕੜੀ ਕਹਿਣ ਤੇ ਤੁਸੀਂ ਬੋਲੋਗੇ ਜਾਂ ਨਹੀਂ ? ਉਨਾਂ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਵਲੰਟੀਅਰ ਕਹਿੰਦੇ ਕਿਹਾ ਕਿ ਅੱਜ ਬੋਲੋਂਗੇ ਜਾਂ ਫੇਰ ਅਕਾਲੀ ਦਲ ਦਾ ਬਚਾਅ ਕਰਨ ਲਈ ਤੁਸੀਂ ਕਹੋਗੇ ਕਿ ਮੁੱਖ ਮੰਤਰੀ ਧਾਰਮਿਕ ਮਸਲਿਆਂ ਵਿੱਚ ਦਖਲ ਅੰਦਾਜ਼ੀ ਨਾ ਕਰੇ।

CATEGORIES
Share This

COMMENTS

Wordpress (0)
Disqus (0 )
Translate