22 ਜਨਵਰੀ ਨੂੰ ਇਨ੍ਹਾਂ ਸੂਬਿਆਂ ਵਿਚ ਛੁੱਟੀ ਦਾ ਐਲਾਨ
ਚੰਡੀਗੜ੍ਹ। 22 ਜਨਵਰੀ ਨੂੰ ਅਯੁੱਧਿਆ ਦੇ ਰਾਮ ਮੰਦਰ ‘ਚ ਕੀਤੀ ਜਾ ਰਹੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਨੂੰ ਲੈ ਕੇ ਦੇਸ਼ ਭਰ ਵਿਚ ਕਾਫੀ ਉਤਸ਼ਾਹ ਹੈ। ਇਸ ਦਿਨ ਕਈ ਰਾਜਾਂ ਵਿੱਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਰਾਜਾਂ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਹਰਿਆਣਾ ਮੱਧ ਪ੍ਰਦੇਸ਼ ਉੱਤਰ ਪ੍ਰਦੇਸ਼ ਗੋਆ ਤੇ ਛੱਤੀਸਗੜ੍ਹ ਵਿੱਚ 22 ਜਨਵਰੀ ਨੂੰ ਸਕੂਲ ਕਾਲਜਾਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਤੇ ਹਰਿਆਣਾ ਵਿੱਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰੱਖਣ ਦਾ ਐਲਾਨ ਸਰਕਾਰ ਵੱਲੋਂ ਜਾਰੀ ਹੋਇਆ ਹੈ।

CATEGORIES ਰਾਸ਼ਟਰੀ


