22 ਜਨਵਰੀ ਨੂੰ ਰਹੇਗੀ ਛੁੱਟੀ,ਸਰਕਾਰੀ ਦਫ਼ਤਰ, ਸਕੂਲ,ਕਾਲਜ ਬੰਦ
ਮੱਧ ਪ੍ਰਦੇਸ਼,ਹਰਿਆਣਾ, ਗੋਆ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫਤਰ ਸਕੂਲ ਕਾਲਜ ਬੰਦ ਰਹਿਣਗੇ। ਦੱਸਣ ਯੋਗ ਹੈ ਕਿ ਅਯੋਧਿਆ ਵਿੱਚ ਬਣ ਰਹੇ ਸ਼੍ਰੀ ਰਾਮ ਮੰਦਰ ਵਿੱਚ ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਹੋਣ ਜਾ ਰਹੀ ਹੈ। ਜਿਸ ਵਿੱਚ ਪਹਿਲਾਂ ਵੱਖ-ਵੱਖ ਸੂਬਿਆਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਸੀ ਤੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
CATEGORIES ਰਾਸ਼ਟਰੀ