ਸਿਹਤ ਸਹੂਲਤਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਾਡਾ ਪਹਿਲਾ ਫਰਜ਼-ਡਾ.ਹਰਜਿੰਦਰ ਸਿੰਘ


ਸਮੂਹ ਸਟਾਫ ਨਾਲ ਕੀਤੀ ਰੀਵਿਊ ਮੀਟਿੰਗ

ਢਿੱਲਵਾਂ । ਸਿਵਲ ਸਰਜਨ ਕਪੂਰਥਲਾ ਡਾ. ਰਿਟਾ ਬਾਲਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਐਸ.ਡੀ.ਐਚ ਭੁੱਲਥ ਡਾ. ਹਰਜਿੰਦਰ ਸਿੰਘ ਵੱਲੋਂ ਅੱਜ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦਾ ਦੌਰਾ ਕੀਤਾ ਗਿਆ। ਇਸ ਤਹਿਤ ਐਸ.ਐਮ.ਓ ਵੱਲੋਂ ਵਿਸ਼ੇਸ਼ ਤੌਰ ‘ਤੇ ਮੁੱਢਲਾ ਸਿਹਤ ਕੇਂਦਰ ਦੇ ਸਮੂਹ ਸਟਾਫ ਦੀ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮ-ਕਾਜ ਦੀ ਸਮਿਖਿਆ ਕੀਤੀ ਗਈ ਅਤੇ ਸਮੂਹ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋ ਵਿਸ਼ੇਸ਼ ਤੌਰ ‘ਤੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਵੱਲੋਂ ਸਟਾਫ ਨੂੰ ਪੇਸ਼ ਆਉਦੀਆਂ ਔਕੜਾਂ ਦਾ ਵੀ ਨਿਪਟਾਰਾ ਕੀਤਾ ਗਿਆ।

ਸੀਨੀਅਰ ਮੈਡੀਕਲ ਅਫਸਰ ਐਸ.ਡੀ.ਐਚ ਭੁੱਲਥ ਡਾ. ਹਰਜਿੰਦਰ ਸਿੰਘ ਵੱਲੋਂ ਮੈਡੀਕਲ ਅਫਸਰ ਡਾ. ਸਰਵਲੀਨ ਕੌਰ ਵੱਲੋ ਰੋਜ਼ਾਨਾ ਓ.ਪੀ.ਡੀ ਵਿੱਚ ਜਾਂਚ ਕੀਤੇ ਜਾਣ ਵਾਲੇ ਮਰੀਜ਼ਾਂ ਅਤੇ ਲੈਬ ‘ਚ ਕੀਤੇ ਜਾਣ ਵਾਲੇ ਟੈਸਟਾਂ ਸੰਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਲਈ ਗਈ। ਇਸ ਦੌਰਾਨ ਉਨ੍ਹਾਂ ਆਮ ਆਦਮੀ ਕਲੀਨਿੱਕ ਢਿੱਲਵਾਂ ਦੇ ਮੈਡੀਕਲ ਅਫਸਰ ਡਾ. ਸ੍ਰਿਜਨਾ ਨਾਲ ਵੀ ਰੋਜ਼ਾਨਾ ਕੀਤੇ ਜਾਣ ਵਾਲੇ ਕੰਮ-ਕਾਜ ਦੀ ਸੱਮਿਖੀਆ ਕੀਤੀ। ਇਸ ਦੌਰਾਨ ਫਾਰਮਾਸਿਸਟ ਸ਼ੂਭ ਸ਼ਰਮਾ ਅਤੇ ਬਲਜੀਤ ਸਿੰਘ, ਮੋਨਿਕਾ ਬਲਾਕ ਐਕਸਟੇਂਸ਼ਨ ਐਜੁਕੇਟਰ, ਨਰਸਿੰਗ ਸਿਸਟਰ ਸੁਰਜੀਤ ਕੌਰ, ਸਟਾਫ ਨਰਸ ਅਮਨ, ਨੀਤੂ ਅਤੇ ਰੁਪਿੰਦਰ ਕੌਰ, ਸੀਨੀਅਰ ਸਹਾਇਕ ਮਨੋਹਰ ਕੁਮਾਰ, ਸਿਹਤ ਸੁਪਰਵਾਈਜ਼ਰ ਬਲਕਾਰ ਸਿੰਘ, ਐਮ.ਪੀ.ਐਚ.ਡਬਲਿਉ ਮੰਗਲ ਸਿੰਘ, ਰੁਪਿੰਦਰਜੀਤ ਸਿੰਘ ਅਤੇ ਗੁਰਜੀਤ ਸਿੰਘ, ਏ.ਐਨ.ਐਮ ਤਰਜੀਤ ਕੌਰ ਆਦਿ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate