ਫ਼ਿਰੋਜ਼ਪੁਰ ‘ਚ ਫੜੀ 7 ਕਿਲੋ ਹੈਰੋਇਨ: ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਸੀ

ਫ਼ਿਰੋਜ਼ਪੁਰ ਐਸਟੀਐਫ ਰੇਂਜ ਨੇ ਇੱਕ ਤਸਕਰ ਨੂੰ ਹੈਰੋਇਨ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਹੈ। ਟੀਮ ਨੇ ਉਸ ਦੇ ਕਬਜ਼ੇ ‘ਚੋਂ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 49 ਕਰੋੜ ਰੁਪਏ ਦੱਸੀ ਜਾਂਦੀ ਹੈ।
ਫੜੇ ਗਏ ਵਿਅਕਤੀ ਦੀ ਪਛਾਣ ਸੁਖਵੰਤ ਸਿੰਘ ਵਾਸੀ ਟਾਹਲੀ ਵਾਲਾ, ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਐਸਟੀਐਫ ਥਾਣਾ ਐਸਏਐਸ ਨਗਰ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਦੇ ਡੀਐਸਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਇਹ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਾਂਉਂਦੇ ਸਨ।
ਮੁਲਜ਼ਮ ਇਹ ਖੇਪ ਸਪਲਾਈ ਕਰਨ ਜਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਪੁਖਤਾ ਸੂਚਨਾ ਮਿਲਣ ਤੋਂ ਬਾਅਦ ਮੁਲਜ਼ਮ ਨੂੰ ਉਸ ਵੇਲੇ ਕਾਬੂ ਕਰ ਲਿਆ ਗਿਆ ਜਦੋਂ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਿਹਾ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ।

CATEGORIES
Share This

COMMENTS

Wordpress (0)
Disqus (0 )
Translate