ਪਾਕਿਸਤਾਨੀ ਕ੍ਰਿਕੇਟਰ ਸ਼ੋਇਬ ਮਲਿਕ ਨੇ ਅਦਾਕਾਰਾ ਸਨਾ ਜਾਵੇਦ ਨਾਲ ਕਰਵਾਇਆ ਦੂਜਾ ਵਿਆਹ

ਪਾਕਿਸਤਾਨ ਦੇ ਕ੍ਰਿਕਟ ਖਿਡਾਰੀ ਸ਼ੋਏਬ ਮਲਿਕ ਨੇ ਅਦਾਕਾਰਾ ਸਨਾ ਜਾਵੇਦ ਨਾਲ ਦੂਜਾ ਵਿਆਹ ਕਰਵਾ ਲਿਆ ਹੈ। ਸੋਏਬ ਮਲਿਕ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉੱਪਰ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਸੋਏਬ ਮਲਿਕ ਨੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਦੇ ਨਾਲ ਵਿਆਹ ਕਰਵਾਇਆ ਸੀ। ਪਿਛਲੇ ਲੰਬੇ ਸਮੇਂ ਤੋਂ ਸੋਏਬ ਮਲਿਕ ਤੇ ਸਾਨੀਆ ਮਿਰਜ਼ਾ ਦੇ ਵਿੱਚ ਤਲਾਕ ਨੂੰ ਲੈ ਕੇ ਖਬਰਾਂ ਸਾਹਮਣੇ ਆ ਰਹੀਆਂ ਸਨ। ਪਰ ਖੁੱਲ ਕੇ ਜਾਣਕਾਰੀ ਸਾਹਮਣੇ ਨਹੀਂ ਆ ਰਹੀ ਸੀ। ਪਰ ਹੁਣ ਸ਼ੋਏਬ ਮਲਿਕ ਦੇ ਦੂਜੇ ਵਿਆਹ ਤੋਂ ਬਾਅਦ ਇਹ ਗੱਲ ਸਾਹਮਣੇ ਆ ਗਈ ਹੈ ਕਿ ਸਾਨੀਆ ਮਿਰਜਾ ਮਲਿਕ ਤੋਂ ਵੱਖ ਹੋ ਚੁੱਕੀ ਹੈ।
ਬੁੱਧਵਾਰ ਨੂੰ ਸਾਨੀਆ ਮਿਰਜ਼ਾ ਨੇ ਵੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉੱਪਰ ਮੁਸ਼ਕਿਲ ਨੂੰ ਲੈ ਕੇ ਕਈ ਲਾਈਨਾਂ ਲਿਖੀਆਂ।
ਉਹਨਾਂ ਲਿਖਿਆ ਕਿ
ਵਿਆਹ ਮੁਸ਼ਕਿਲ, ਤਲਾਕ ਮੁਸ਼ਕਿਲ, ਆਪਣੀ ਮੁਸ਼ਕਲ ਚੁਣੋ
ਆਮ ਤੌਰ ਤੇ ਹੁਣ ਇਹ ਚਰਚਾ ਚੱਲ ਰਹੀ ਹੈ ਕਿ ਸ਼ੋਬ ਮਲਿਕ ਨੇ ਸਾਨੀਆ ਮਿਰਜ਼ਾ ਨੂੰ ਧੋਖਾ ਦਿੱਤਾ ਹੈ। ਦੱਸਣ ਯੋਗ ਹੈ ਕਿ ਜਦੋਂ ਸਾਨੀਆ ਮਿਰਜ਼ਾ ਨੇ ਸ਼ੋਏਬ ਮਲਿਕ ਨਾਲ ਵਿਆਹ ਕਰਵਾਇਆ ਸੀ ਤਾਂ ਉਸ ਸਮੇਂ ਵੀ ਭਾਰਤੀ ਲੋਕਾਂ ਨੇ ਕਾਫੀ ਟਿੱਪਣੀਆਂ ਕੀਤੀਆਂ ਸਨ।

CATEGORIES
Share This

COMMENTS

Wordpress (0)
Disqus (0 )
Translate