ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਫਖਰ ਏ ਕੌਮ ਦਾ ਅਵਾਰਡ ਦੇਣ ਦਾ ਫੈਸਲਾ ਕਰਨ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ-ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਫਖਰ ਏ ਕੌਮ ਦਾ ਅਵਾਰਡ ਦਿੱਤਾ ਜਾਵੇ।
ਹਰਮੀਤ ਸਿੰਘ ਕਾਲਕਾ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ ਵਿੱਚ ਬਣੀ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਵਿੱਚ ਭਾਗ ਲੈਣ ਲਈ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿੱਥੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀ ਦਿੱਲੀ ਵਿੱਚ ਭਾਈ ਕਾਉਂਕੇ ਦੀ ਯਾਦ ਨੂੰ ਸਮਰਪਿਤ ਹੋਏ ਸਮਾਗਮ ਦੌਰਾਨ ਵੱਡੇ ਫੈਸਲੇ ਲਏ ਗਏ ਸਨ। ਜਿਸ ਸਬੰਧੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਨੇ ਬਹੁਤ ਤਸ਼ੱਦਦ ਝੱਲਿਆ ਸੀ। ਇਸ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਭਾਈ ਕਾਉਂਕੇ ਨੂੰ ਫਖਰ ਏ ਕੌਮ ਦਾ ਅਵਾਰਡ ਦਿੱਤਾ ਜਾਵੇ।

CATEGORIES
Share This

COMMENTS

Wordpress (0)
Disqus (0 )
Translate