ਪੰਜਾਬ ਵਿਚ 22 ਜਨਵਰੀ ਦੀ ਛੁੱਟੀ ਦਾ ਐਲਾਨ, ਸੋਮਵਾਰ ਨੂੰ ਇਹ ਸਕੂਲ ਰਹਿਣਗੇ ਬੰਦ
22 ਜਨਵਰੀ ਨੂੰ ਅਯੋਧਿਆ ਵਿੱਚ ਸ੍ਰੀ ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਜਿੱਥੇ ਵੱਖ-ਵੱਖ ਸੂਬਿਆਂ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉੱਥੇ ਪੰਜਾਬ ਦੇ ਵੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਹੋਇਆ ਹੈ। ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਸੰਸਥਾ ਰੈਕੋਗਨਾਈਜਡ ਐਫੀਲੇਟਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਸ਼੍ਰੀ ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਉਨਾਂ ਅਧੀਨ ਆਉਂਦੇ ਸਾਰੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਰਾਸਾ ਅਧੀਨ ਪੰਜਾਬ ਦੇ ਕਰੀਬ 4 ਹਜ਼ਾਰ ਸਕੂਲ ਆਉਂਦੇ ਹਨ ਜਿੰਨਾਂ ਵਿੱਚ 22 ਜਨਵਰੀ ਨੂੰ ਛੁੱਟੀ ਰਹੇਗੀ।
ਉਧਰ ਕੇਂਦਰ ਸਰਕਾਰ ਵੱਲੋਂ ਵੀ ਕੇਂਦਰੀ ਅਦਾਰਿਆਂ ਵਿੱਚ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
CATEGORIES ਸਿੱਖਿਆ