ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਦੋ ਪ੍ਰੋਫੈਸਰਾਂ ਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕੈਡਮਿਕ ਕੌਂਸਲ ਦੇ ਮੈਂਬਰਾਂ ਵਜੋਂ ਹੋਈ ਚੋਣ

ਮਲੋਟ 23 ਜਨਵਰੀ।
ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਨਾਮ ਇੱਕ ਵੱਡੀ ਪ੍ਰਾਪਤੀ ਦਰਜ ਹੋਈ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅਕੈਡਮਿਕ ਕੌਂਸਲ ਦੀਆਂ ਹੋਈਆਂ ਚੋਣਾਂ ਦੌਰਾਨ ਇਸ ਕਾਲਜ ਦੇ ਦੋ ਪ੍ਰੋਫੈਸਰਾਂ ਦੀ ਚੋਣ ਬਤੌਰ ਮੈਂਬਰ ਅਕੈਡਮਿਕ ਕੌਂਸਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਜੋਂ ਹੋਈ ਹੈ ਜੋ ਕਿ ਇਲਾਕੇ ਲਈ ਤੇ ਕਾਲਜ ਲਈ ਮਾਣ ਵਾਲੀ ਗੱਲ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅਕੈਡਮਿਕ ਕੌਂਸਲ ਦੀਆਂ ਚੋਣਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਪ੍ਰੋਫੈਸਰ ਡਾਕਟਰ ਨਵਪ੍ਰੀਤ ਕੌਰ ਤੇ ਪ੍ਰੋਫੈਸਰ ਰਿਸ਼ੀ ਹਿਰਦੇ ਪਾਲ ਦੀ ਚੋਣ ਹੋਣ ਤੇ ਕਾਲਜ ਕਮੇਟੀ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਲਖਵਿੰਦਰ ਸਿੰਘ ਰੋਹੀ ਵਾਲਾ ਤੇ ਸਮੂਹ ਕਮੇਟੀ ਮੈਂਬਰਾਂ,ਪ੍ਰਿੰਸੀਪਲ ਡਾਕਟਰ ਰਜਿੰਦਰ ਸੇਖੋਂ ਵੱਲੋਂ ਵਧਾਈ ਦਿੱਤੀ ਗਈ। ਉਹਨਾਂ ਕਿਹਾ ਕਿ ਚੋਣਾਂ ਵਿੱਚ ਉਹਨਾਂ ਦੇ ਕਾਲਜ ਦੇ ਦੋ ਪ੍ਰੋਫੈਸਰਾਂ ਦਾ ਬਤੌਰ ਮੈਂਬਰ ਚੁਣਿਆ ਜਾਣਾ ਕਾਲਜ ਲਈ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਕਾਲਜ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਯਤਨਸ਼ੀਲ ਹੈ।

CATEGORIES
Share This

COMMENTS

Wordpress (0)
Disqus (0 )
Translate