30 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਦੇ ਮੇਅਰ ਦੀ ਚੋਣ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਅੱਜ ਹੋਈ ਸੁਣਵਾਈ ਤੋਂ ਬਾਅਦ ਫੈਸਲਾ ਆ ਗਿਆ ਹੈ। ਇਸ ਫੈਸਲੇ ਤਹਿਤ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਸਵੇਰੇ 10 ਵਜੇ ਹੋਵੇਗੀ। ਫੈਸਲੇ ਤਹਿਤ ਕੌਂਸਲਰ ਬਿਨਾਂ ਸੁਰੱਖਿਆ ਮੁਲਾਜ਼ਮਾਂ ਤੇ ਸਮਰਥਕਾਂ ਤੋਂ ਚੋਣ ਵਿੱਚ ਭਾਗ ਲੈਣਗੇ ਤੇ ਕੌਂਸਲਰਾਂ ਦੀ ਸੁਰੱਖਿਆ ਦਾ ਜਿੰਮਾ ਚੰਡੀਗੜ੍ਹ ਪੁਲਿਸ ਦਾ ਹੋਵੇਗਾ।
ਦੱਸਣ ਯੋਗ ਹੈ ਕਿ ਬੀਤੇ ਦਿਨੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਰੱਦ ਕਰਕੇ ਅੱਗੇ ਪਾ ਦਿੱਤੀ ਗਈ ਸੀ ਜਿਸ ਦੇ ਸੰਬੰਧ ਵਿੱਚ ਕਾਂਗਰਸ ਤੇ ਆਪ ਵੱਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ ਤੇ ਉਸ ਵਿੱਚ ਅੱਜ ਦੂਜੀ ਸੁਣਵਾਈ ਦੌਰਾਨ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ 30 ਜਨਵਰੀ ਨੂੰ ਮੇਅਰ ਦੀ ਚੋਣ ਕਰਨ ਦਾ ਫੈਸਲਾ ਸੁਣਾਇਆ।

CATEGORIES
Share This

COMMENTS

Wordpress (0)
Disqus (0 )
Translate