ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ’ਤੇ ਰੋਕ ਲਗਾਈ

ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਵਲੋਂ ਅਮਨ ਅਰੋੜਾ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਗਈ ਹੈ। ਬੀਤੇ ਕੱਲ ਸੰਗਰੂਰ ਦੀ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਸ ‘ਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾਉਦੇ ਹੋਏ ਸਜ਼ਾ ‘ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਹੁਣ ਅਮਨ ਅਰੋੜਾ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਅ ਸਕਣਗੇ। ਦੱਸਣਯੋਗ ਹੈ ਕਿ ਅਮਨ ਅਰੋੜਾ ਨੂੰ ਉਸਦੇ ਜੀਜੇ ਨਾਲ ਹੋਈ ਲੜਾਈ ਦੇ ਇਕ ਮਾਮਲੇ ਵਿੱਚ ਸਜਾ ਸੁਣਾਈ ਗਈ ਸੀ।ਜਿਸ ਕਾਰਨ ਵਿਰੋਧੀ ਇਸ ਮਾਮਲੇ ਕਾਰਨ ਉਨਾਂ ਨੂੰ ਕੈਬਨਿਟ ਵਿੱਚੋਂ ਹਟਾਉਣ ਦੀ ਮੰਗ ਕਰ ਰਹੇ ਸਨ।

CATEGORIES
Share This

COMMENTS

Wordpress (0)
Disqus (0 )
Translate