ਪੰਜਾਬ ਦੇ ਸਿੱਖਿਆ ਵਿਭਾਗ ਨੇ 51 ਪ੍ਰਿੰਸੀਪਲਾਂ ਤੇ ਉਪ ਜ਼ਿਲ੍ਹਾ ਅਫ਼ਸਰਾਂ ਨੂੰ ਬਣਾਇਆ ਜ਼ਿਲ੍ਹਾ ਸਿੱਖਿਆ ਅਫਸਰ ਤੇ ਸਹਾਇਕ ਡਾਇਰੈਕਟਰ

ਚੰਡੀਗੜ੍ਹ 25 ਜਨਵਰੀ (ਦਾ ਪੋਸਟਮੇਲ ਬਿਊਰੋ)
ਪੰਜਾਬ ਸਰਕਾਰ ਵੱਲੋਂ ਸਿੱਖਿਆ ਪੱਧਰ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਇਸ ਤਹਿਤ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਤੇ ਸਿੱਖਿਆ ਵਿਭਾਗ ਵਿੱਚ ਵੱਖ ਵੱਖ ਤਰੱਕੀਆਂ ਦੇ ਹੁਕਮ ਜਾਰੀ ਹੋਏ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਗਰੁੱਪ ਏ ਵਿੱਚ ਜਿਲ੍ਹਾ ਸਿੱਖਿਆ ਅਫਸਰਾਂ ਤੇ ਸਹਾਇਕ ਡਾਇਰੈਕਟਰਾਂ ਦੀ ਤਰੱਕੀ ਕੀਤੀ ਗਈ ਹੈ। ਸਿੱਖਿਆ ਮੰਤਰੀ ਦੀ ਅਗਵਾਈ ਵਿੱਚ ਤਰੱਕੀ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਉਪ ਜਿਲਾ ਸਿੱਖਿਆ ਅਫਸਰਾਂ ਤੇ ਪ੍ਰਿੰਸੀਪਲਾਂ ਨੂੰ ਸੀਨੀਅਰਤਾ ਸੂਚੀ ਤਹਿਤ ਤਰੱਕੀ ਦੇ ਕੇ ਨਾਲੋਂ ਨਾਲ ਉਹਨਾਂ ਦੀ ਨਿਯੁਕਤੀ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਨਵੇਂ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਿਚ ਸਹਾਇਕ ਡਾਇਰੈਕਟਰਾਂ ਦੇ ਤੌਰ ਤੇ ਤੈਨਾਤੀ ਵੀ ਕਰ ਦਿੱਤੀ ਗਈ ਹੈ। ਤੁਸੀਂ ਵੀ ਵੇਖੋ ਤੁਹਾਡੇ ਜ਼ਿਲ੍ਹੇ ਵਿੱਚ ਕੌਣ ਲੱਗਿਆ ਜ਼ਿਲਾ ਸਿੱਖਿਆ ਅਫਸਰ।

CATEGORIES
Share This

COMMENTS

Wordpress (0)
Disqus (0 )
Translate