ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਧਰਮ ਪਤਨੀ ਦਾ ਹੋਇਆ ਦੇਹਾਂਤ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਧਰਮ ਪਤਨੀ ਹਰਜੀਤਇੰਦਰ ਕੌਰ ਡੱਲੇਵਾਲ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਇਸ ਫਾਨੀ ਦੁਨੀਆ ਨੂੰ 27 ਜਨਵਰੀ ਦਿਨ ਸ਼ਨੀਵਾਰ ਨੂੰ ਅਕਾਲ ਚਲਾਣਾ ਕਰ ਗਏ ਹਨ।ਉਹਨਾਂ ਦਾ ਅੰਤਿਮ ਸੰਸਕਾਰ 28 ਜਨਵਰੀ 2024 ਦਿਨ ਐਤਵਾਰ ਨੂੰ ਪਿੰਡ ਡੱਲੇਵਾਲ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ। ਉਧਰ ਜਥੇਬੰਦੀ ਦੇ ਵੱਖ ਵੱਖ ਜਿਲਿਆਂ ਤੇ ਬਲਾਕਾਂ ਦੇ ਆਗੂਆਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
CATEGORIES ਪੰਜਾਬ