ਨੀਲ ਗਰਗ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਪ੍ਰਧਾਨ ਬਣੇ

ਚੰਡੀਗੜ੍ਹ 27 ਜਨਵਰੀ। ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।ਜਿਸ ਤਹਿਤ ਪਾਰਟੀ ਦੇ ਟਰੇਡ ਵਿੰਗ ਦਾ ਸੂਬਾ ਪ੍ਰਧਾਨ ਸ੍ਰੀ ਨੀਲ ਗਰਗ ਨੂੰ ਲਾਇਆ ਗਿਆ ਹੈ। ਦੱਸਣਯੋਗ ਹੈ ਕਿ ਨੀਲ ਗਰਗ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰਾਂ ਤੇ ਆਗੂਆਂ ਵਿੱਚੋਂ ਇੱਕ ਹਨ। ਉਹ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਕੰਮ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੂੰ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦਾ ਚੇਅਰਮੈਨ ਵੀ ਲਾਇਆ ਗਿਆ ਸੀ ਤੇ ਹੁਣ ਉਹਨਾਂ ਨੂੰ ਨਾਲ ਪਾਰਟੀ ਦੇ ਟਰੇਡ ਵਿੰਗ ਦੀ ਜਿੰਮੇਵਾਰੀ ਸੌਂਪੀ ਗਈ ਹੈ। ਨੀਲ ਗਰਗ ਨੇ ਆਪਣੀ ਇਸ ਨਿਯੁਕਤੀ ਲਈ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸ੍ਰੀ ਰਾਘਵ ਚੱਡਾ, ਸੰਦੀਪ ਪਾਠਕ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।

CATEGORIES
Share This

COMMENTS

Wordpress (0)
Disqus (1 )
Translate