ਅਸਤੀਫਾ ਦੇ ਕੇ ਬਾਹਰ ਨਿਕਲੇ ਮੁੱਖ ਮੰਤਰੀ ਨੂੰ ਈਡੀ ਨੇ ਕੀਤਾ ਗ੍ਰਿਫਤਾਰ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਸਵੇਰ ਤੋਂ ਉਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਮਾਮਲਾ ਜਮੀਨੀ ਘੁਟਾਲੇ ਦਾ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਹੇਮੰਤ ਸੋਰੇਨ ਨੇ ਰਾਜਪਾਲ ਕੋਲ ਪਹੁੰਚ ਕੇ ਆਪਣਾ ਅਸਤੀਫਾ ਸੌਂਪਿਆ ਤੇ ਜਦੋਂ ਉਹ ਰਾਜ ਭਵਨ ਤੋਂ ਬਾਹਰ ਨਿਕਲਣ ਲੱਗੇ ਤਾਂ ਈਡੀ ਵੱਲੋਂ ਉਹਨਾਂ ਨੂੰ ਗਿਰਫਤਾਰ ਕਰ ਲਿਆ ਗਿਆ। ਇਸ ਮਾਮਲੇ ਦੀ ਸੁਣਵਾਈ ਕੱਲ ਹੋਣ ਜਾ ਰਹੀ ਹੈ। ਉਧਰ ਹਿੰਮਤ ਸੋਰੇਨ ਦੀ ਪਤਨੀ ਕਲਪਾਸਰੇਨ ਵੀ ਈਡੀ ਦਫਤਰ ਪਹੁੰਚ ਗਈ। ਦੇਸ਼ ਭਰ ਵਿੱਚ ਇਸ ਮਾਮਲੇ ਦੀ ਵੱਡੀ ਚਰਚਾ ਚੱਲ ਰਹੀ ਹੈ।

CATEGORIES
Share This

COMMENTS

Wordpress (0)
Disqus (0 )
Translate