ਪੰਜਾਬ ਦੇ ਰਾਜਪਾਲ ਨੇ ਦਿੱਤਾ ਅਸਤੀਫਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਹਨਾਂ ਵੱਲੋਂ ਤਿੰਨ ਫਰਵਰੀ ਨੂੰ ਅਸਤੀਫਾ ਦਿੱਤਾ ਗਿਆ ਤੇ ਅਸਤੀਫੇ ਦੀ ਕਾਪੀ ਰਾਸ਼ਟਰਪਤੀ ਨੂੰ ਭੇਜੀ ਗਈ। ਦਸਮ ਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਖਿੱਚੋਤਾਨ ਚੱਲ ਰਹੀ ਸੀ। ਪੰਜਾਬ ਦੇ ਰਾਜਪਾਲ ਦੇ ਨਾਲ ਨਾਲ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਸਨ।

CATEGORIES
Share This

COMMENTS

Wordpress (0)
Disqus (1 )
Translate