ਗੋਪੀਚੰਦ ਕਾਲਜ ਨੇ ਭਾਸ਼ਾ ਮੰਚ ਮੁਕਾਬਲੇ ਵਿੱਚ ਜਿੱਤ ਦਰਜ ਕਰਵਾਈ
ਫਾਜਿਲਕਾ 19 ਨਵੰਬਰ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਪੰਜਾਬੀ ਮਾਹ-2022 ਦਾ ਦੌਰਾਨ ਗੋਪੀਚੰਦ ਆਰੀਆ ਮਹਿਲਾ ਕਾਲਜ ਤੇ ਪ੍ਰਿੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਜੀ ਦੀ ਯੋਗ ਨੁਮਾਇੰਦਗੀ ਅਧੀਨ, ਯੂਥ ਵੈਲਫੇਅਰ ਵਿਭਾਗ ਦੇ ਡੀਨ ਅਤੇ ਕਾਲਜ ਭਾਸ਼ਾ ਮੰਚ ਦੇ ਕਨਵੀਨਰ ਡਾਕਟਰ ਸ਼ਕੁੰਤਲਾ ਮਿੱਡਾ ਜੀ ਦੀ ਨਿਗਰਾਨੀ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੇ ਡੀ ਏ ਵੀ ਕਾਲਜ ਅਬੋਹਰ ਵਿਖੇ 18 ਨਵੰਬਰ 2022 ਨੂੰ ਪੰਜਾਬੀ ਮਾਹ ਦੇ ਸਬੰਧ ਵਿਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਜਿੱਤ ਹਾਸਲ ਕੀਤੀ। ਸਲੋਗਨ ਲਿਖਣ ਦੇ ਮੁਕਾਬਲੇ ਵਿਚ ਤਵਪ੍ਰੀਤ ਕੌਰ ਨੇ ਪਹਿਲਾ ਇਨਾਮ ਹਾਸਿਲ ਕੀਤਾ ਜਦ ਕਿ ਸੁੰਦਰ ਲਿਖਾਈ ਮੁਕਾਬਲੇ ਵਿੱਚ ਗੀਤਾ ਨੇ ਦੂਜਾ ਇਨਾਮ ਅਤੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਪੁਸ਼ਪਾ ਰਾਣੀ ਨੇ ਤੀਜਾ ਇਨਾਮ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਨੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਅਤੇ ਵਧਾਈ ਦਿੰਦਿਆਂ ਅੱਗੇ ਤੋਂ ਵੀ ਅਜਿਹੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

CATEGORIES ਖੇਡਾਂ


