ਰਜਿਸਟਰੀਆਂ ਲਈ ਨਹੀਂ ਹੋਵੇਗੀ NOC ਦੀ ਲੋੜ !

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਜਾ ਰਿਹਾ। ਜਿਸ ਦਾ ਸਿੱਧਾ ਲਾਭ ਪੰਜਾਬ ਦੇ ਲੋਕਾਂ ਨੂੰ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਵੇਰੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਇੱਕ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਕਿ ਪੰਜਾਬ ਵਿੱਚ ਹਰ ਤਰ੍ਹਾਂ ਦੀ ਰਜਿਸਟਰੀ ਬਿਨਾਂ ਐਨਓਸੀ ਤੋਂ ਹੋਵੇਗੀ। ਉਹਨਾਂ ਨਾਲ ਇਹ ਵੀ ਭਰੋਸਾ ਦਿੱਤਾ ਕਿ ਇਸ ਸਬੰਧ ਵਿੱਚ ਸਾਰੇ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ। ਦੱਸਣ ਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਰਜਿਸਟਰੀਆਂ ਨੂੰ ਲੈ ਕੇ ਐਨਓਸੀ ਦੀ ਲੋੜ ਪੈਂਦੀ ਸੀ ਤੇ ਐਨਓਸੀ ਤੋਂ ਬਿਨਾਂ ਕੋਈ ਵੀ ਰਜਿਸਟਰੀ ਨਹੀਂ ਹੁੰਦੀ ਸੀ ਤਾਂ ਇਹ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ। ਪ੍ਰਾਪਰਟੀ ਦੇ ਖੇਤਰ ਵਿੱਚ ਲੋਕ ਇਸ ਫੈਸਲੇ ਨੂੰ ਸ਼ਲਾਘਾਯੋਗ ਕਰਾਰ ਦੇ ਰਹੇ ਹਨ।

ਇਸ ਫੈਸਲੇ ਤੋਂ ਬਾਅਦ ਇਹਦੇ ਵੇਰਵਿਆਂ ਵਿੱਚ ਕੀ ਆਵੇਗਾ ਇਹ ਤਾਂ ਸਮਾਂ ਹੀ ਦੱਸੇਗਾ ਪਰ ਜੇਕਰ ਹਰ ਤਰ੍ਹਾਂ ਦੀ ਰਜਿਸਟਰੀ ਤੇ ਐਨਓਸੀ ਦੀ ਸ਼ਰਤ ਖਤਮ ਹੋਵੇਗੀ ਤਾਂ ਪ੍ਰਾਪਰਟੀ ਦੇ ਕਾਰੋਬਾਰ ਨੂੰ ਵੱਡਾ ਉਛਾਲ ਮਿਲੇਗਾ।

CATEGORIES
Share This

COMMENTS

Wordpress (0)
Disqus (0 )
Translate