ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਪਿੰਡ ਲੱਗ ਰਹੇ ਕੈਂਪਾਂ ਦਾ ਲਾਹਾ ਜਰੂਰ ਲਓ – ਐਡਵੋਕੇਟ ਗੁਰਭੇਜ ਸਿੰਘ ਮਲੋਟ

ਫ਼ਿਰੋਜ਼ਪੁਰ 8 ਫ਼ਰਵਰੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਹੁਣ ਸਰਕਾਰ ਲੋਕਾਂ ਦੇ ਬੂਹੇ ਤੇ ਜਾ ਕੇ ਲੋਕਾਂ ਦੇ ਕੰਮ ਕਰ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੇ ਸੀਨੀਅਰ ਮੈਂਬਰ ਐਡਵੋਕੇਟ ਗੁਰਭੇਜ ਸਿੰਘ ਮਲੋਟ ਨੇ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਕੰਮ ਸ਼ਲਾਂਘਾਯੋਗ ਹੈ। ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ 6 ਫਰਵਰੀ ਤੋਂ ਪਿੰਡ ਪਿੰਡ ਇਹ ਕੈਂਪ ਲੱਗ ਰਹੇ ਹਨ। ਜਿਸ ਸਬੰਧੀ ਜ਼ਿਲ੍ਹਾ ਪੱਧਰ ਤੇ ਸ਼ਡਿਊਲ ਵੀ ਜਾਰੀ ਕੀਤੇ ਗਏ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਫਰਵਰੀ ਮਹੀਨੇ ਵਿੱਚ ਲੱਗਣ ਵਾਲੇ ਇਹਨਾਂ ਕੈਂਪਾਂ ਦਾ ਲਾਭ ਜਰੂਰ ਚੱਕੋ। ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਕੇ ਤੇ ਹਾਜ਼ਰ ਹੁੰਦੇ ਹਨ ਤੇ ਤੁਹਾਡੇ ਕੰਮ ਨਾਲੋਂ ਨਾਲ ਹੋਣਗੇ। ਐਡਵੋਕੇਟ ਗੁਰਭੇਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਲਗਾਤਾਰ ਖਰੀ ਉਤਰ ਰਹੀ ਹੈ। ਦਫਤਰਾਂ ਵਿੱਚ ਹੁੰਦੀਆਂ ਲੋਕਾਂ ਦੀਆਂ ਖੱਜਲ ਖੁਵਾਰੀਆਂ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਦਾ ਲਾਭ ਹਰ ਇੱਕ ਪੰਜਾਬ ਵਾਸੀ ਨੂੰ ਮਿਲੇਗਾ। ਉਹਨਾਂ ਕਿਹਾ ਕਿ ਦੂਜੇ ਪਾਸੇ ਐਨਓਸੀ ਦੀ ਸ਼ਰਤ ਖਤਮ ਕਰਕੇ ਵੀ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਦੀ ਵੱਡੀ ਖੱਜਲ ਖੁਆਰੀ ਖਤਮ ਕਰ ਦਿੱਤੀ ਗਈ ਹੈ। ਐਡਵੋਕੇਟ ਗੁਰਭੇਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਯਤਨਸ਼ੀਲ ਹੈ।

CATEGORIES
Share This

COMMENTS

Wordpress (0)
Disqus (0 )
Translate